ਅੰਮ੍ਰਿਤਸਰ: ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਅੰਮ੍ਰਿਤਸਰ ਦੇ ਪਿੰਗਲਵਾੜਾ ਸੰਸਥਾ (Pingalwara Institute) ਵਿੱਚ ਮੌਜੂਦ ਔਰਤਾਂ ਨੂੰ ਮਿਲਣ ਲਈ ਪਹੁੰਚੇ। ਜਿੱਥੇ ਉਨ੍ਹਾਂ ਨੇ ਪਿੰਗਲਵਾੜਾ ਸੰਸਥਾ 'ਚ ਮੌਜੂਦ ਉਨ੍ਹਾਂ ਔਰਤਾਂ ਨਾਲ ਮੁਲਾਕਾਤ ਕੀਤੀ ਗਈ ਜੋ ਕਿ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਹਨ। ਜਿਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੇ ਘਰੋਂ ਕੱਢ ਦਿੱਤਾ ਸੀ।
ਇਸ ਬਾਬਤ ਗੱਲਬਾਤ ਕਰਦੇ ਹੋਏ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਬੰਗਲਾਦੇਸ਼ ਤੋਂ ਆਈ ਇੱਕ ਔਰਤ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ ਹੈ ਅਤੇ ਉਨ੍ਹਾਂ ਨੇ ਉਸਨੂੰ ਭਰੋਸਾ ਦਿੱਤਾ ਹੈ ਕਿ ਉਹ ਜਲਦ ਹੀ ਗ੍ਰਹਿ ਵਿਭਾਗ ਨਾਲ ਗੱਲ ਕਰਕੇ ਉਨ੍ਹਾਂ ਨੂੰ ਉਸ ਦੇ ਘਰ ਵਾਪਿਸ ਭੇਜ ਦੇਣਗੇ।
ਉੱਥੇ ਉਨ੍ਹਾਂ ਨੇ ਕਿਹਾ ਕਿ ਸਾਡਾ ਫਰਜ਼ ਹੈ ਕਿ ਅਸੀਂ ਆਪਣਾ ਕਰਮ ਕਰੀਏ ਅਤੇ ਜੋ ਲੋਕ ਵਿਛੜੇ ਹਨ, ਉਨ੍ਹਾਂ ਨੂੰ ਮਿਲਾਉਣ ਦੀ ਕੋਸ਼ਿਸ਼ ਵੀ ਕੀਤੀ ਜਾਵੇ। ਉੱਥੇ ਹੀ ਉਨ੍ਹਾਂ ਨੇ ਉਦਾਹਰਣ ਦਿੰਦੇ ਹੋਏ ਕਿਹਾ ਕਿ ਜਦੋਂ ਸੁਸ਼ਮਾ ਸਵਰਾਜ ਦੁਨੀਆਂ 'ਤੇ ਸਨ, ਉਸ ਸਮੇਂ ਵੀ ਇੱਕ ਔਰਤ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਗਿਆ ਸੀ।
ਉੱਥੇ ਦੂਜੇ ਪਾਸੇ ਪੀੜਤ ਔਰਤ ਦਾ ਕਹਿਣਾ ਹੈ ਕਿ ਉਸ ਨੂੰ ਕੋਰੋਨਾ ਵਾਇਰਸ ਦੇ ਦੌਰਾਨ ਜਦੋਂ ਉਹ ਦਰਬਾਰ ਸਾਹਿਬ ਘੁੰਮਣ ਲਈ ਪਹੁੰਚੀ ਸੀ, ਤਦ ਉਸ ਨੂੰ ਕੁਝ ਪੁਲਿਸ ਕਰਮਚਾਰੀਆਂ ਨੇ ਪਿੰਗਲਵਾੜਾ ਸੰਸਥਾ ਦੇ ਵਿੱਚ ਦਿਮਾਗੀ ਸੰਤੁਲਨ ਠੀਕ ਨਾ ਹੋਣ ਕਰਕੇ ਇੱਥੇ ਛੱਡ ਕੇ ਚਲੇ ਗਏ।
ਔਰਤ ਨੇ ਦੱਸਿਆ ਕਿ ਲਗਾਤਾਰ ਹੀ ਉਨ੍ਹਾਂ ਵੱਲੋਂ ਆਪਣੇ ਪਰਿਵਾਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਉਹ ਜਲਦ ਹੀ ਆਪਣੇ ਘਰ ਵੀ ਜਾ ਸਕਦੇ ਹਨ।