ਅੰਮ੍ਰਿਤਸਰ: ਅੰਮ੍ਰਿਤਸਰ ਦੇ ਤਰਨਤਾਰਨ ਰੋਡ ਸਥਿਤ ਖਾਲਸਾ ਨਗਰ 'ਚ ਕੁਝ ਬਦਮਾਸ਼ਾਂ ਵੱਲੋਂ ਸ਼ਰੇਆਮ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਨੇ ਨਸ਼ੇ ਵਿਰੁੱਧ ਆਵਾਜ਼ ਚੁੱਕਦੇ ਹੋਏ ਨਸ਼ਾ ਤਸਕਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਇਸ ਦਾ ਖਾਮਿਆਜ਼ਾ ਉਸ ਨੂੰ ਆਪਣੀ ਜਾਣ ਗੁਆ ਕੇ ਭੁਗਤਣਾ ਪਿਆ ਹੈ।
ਨਸ਼ੇ ਖਿਲਾਫ਼ ਆਵਾਜ਼ ਚੁੱਕਣ 'ਤੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ - Drugs in Amritsar
ਅੰਮ੍ਰਿਤਸਰ ਦੇ ਤਰਨਤਾਰਨ ਰੋਡ ਸਥਿਤ ਖਾਲਸਾ ਨਗਰ 'ਚ ਕੁਝ ਬਦਮਾਸ਼ਾਂ ਵੱਲੋਂ ਸ਼ਰੇਆਮ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ।
A young man was murdered
ਇਸ ਸਾਰੀ ਵਾਰਦਾਤ ਦੀ ਘਟਨਾ ਕੈਮਰੇ 'ਚ ਕੈਦ ਹੋਈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਨਸ਼ਾ ਤਸਕਰ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ ਹੈ। ਨਸ਼ਾ ਤਸਕਰਾਂ ਵੱਲੋਂ ਪਰਿਵਾਰ ਨੂੰ ਧਮਕੀਆਂ ਦਿੱਤੇ ਜਾਣ ਦੇ ਵੀ ਦੋਸ਼ ਹਨ। ਮੁਲਜ਼ਮ ਨਸ਼ਾ ਤਸਕਰਾਂ ਨੇ ਮ੍ਰਿਤਕ ਸ਼ਿਵ ਕੁਮਾਰ ਨੂੰ ਦੋ ਦਿਨ ਕਿਡਨੈਪ ਕਰ ਕੇ ਰੱਖਿਆ ਅਤੇ ਤੀਜੇ ਦਿਨ ਉਸ ਦਾ ਕਤਲ ਕਰ ਦਿੱਤਾ। ਇਹ ਘਟਨਾ 2 ਸਤੰਬਰ ਦੀ ਦੱਸੀ ਜਾ ਰਹੀ ਹੈ, ਜਿਸ ਦੀ ਵੀਡੀਓ ਹੁਣ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ:ਖੌਫਨਾਕ: ਵਿਆਹ ਦੌਰਾਨ ਮਹਿਲਾ ਨੇ ਕੀਤੇ ਹਵਾਈ ਫਾਇਰ, ਦੇਖੋ ਵੀਡੀਓ
Last Updated : Sep 21, 2022, 2:44 PM IST