ਪੰਜਾਬ

punjab

ETV Bharat / city

ਬਿਜਲੀ ਦਰਾਂ 'ਚ ਵਾਧੇ ਨੂੰ ਲੈ ਕੇ 'ਆਪ' ਵਰਕਰਾਂ ਵੱਲੋ ਰੋਸ ਪ੍ਰਦਰਸ਼ਨ - AAP

ਬਿਜਲੀ ਦਰਾਂ ਵਧਾਉਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਅੰਮ੍ਰਿਤਸਰ ਦੇ ਅਜਨਾਲਾ ਵਿਖੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਸੂਬਾ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਗਈ।

'ਆਪ' ਵਰਕਰਾਂ ਵੱਲੋ ਰੋਸ ਪ੍ਰਦਰਸ਼ਨ

By

Published : Jul 17, 2019, 7:01 AM IST

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਬਿਜਲੀ ਦਰਾਂ 'ਚ ਵਾਧੇ ਨੂੰ ਲੈ ਕੇ 'ਆਪ' ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ।
ਅਜਨਾਲਾ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਮਾਝੇ ਵਿੱਚ ਪਹਿਲੀ ਮੀਟਿੰਗ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵਲੋਂ ਕੀਤੀ ਗਈ। ਉਨ੍ਹਾਂ ਨੇ ਸਾਰੇ ਵਰਕਰਾਂ ਦੇ ਨਾਲ ਕਾਲੀਆਂ ਵਾਲਾ ਖੂ ਤੋਂ ਲੈਕੇ ਅਜਨਾਲਾ ਦੇ ਮੈਂ ਚੌਂਕ ਤਕ ਰੋਸ ਮਾਰਚ ਕੱਢਿਆ। ਰੋਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਉਪ ਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਦੇ ਪੁਤਲੇ ਵੀ ਫੂਕੇ ਗਏ।

ਵੀਡੀਓ
ਮੀਡੀਆ ਨਾਲ ਗੱਲਬਾਤ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਅੱਜ ਤੋਂ ਅਸੀਂ ਮਾਝਾ ਜੋਨ ਤੋਂ ਮੀਟਿੰਗ ਦਾ ਸਿਲਸਿਲਾ ਸ਼ੁਰੂ ਕੀਤਾ ਹੈ। ਇਹ ਮੀਟਿੰਗ ਹੁਣ ਲਗਾਤਾਰ ਸੂਬੇ ਦੇ ਸਾਰੇ ਹੀ ਹਲਕੇ ਅਤੇ ਜ਼ਿਲ੍ਹਿਆਂ ਵਿੱਚ ਕੀਤੀ ਜਾਵੇਗੀ। ਇਨ੍ਹਾਂ ਮੀਟਿੰਗਾਂ ਵਿੱਚ ਅਸੀਂ ਪੰਜਾਬ ਸਰਕਾਰ ਵੱਲੋਂ ਬਿਜਲੀ ਦਰਾਂ 'ਚ ਵਾਧੇ ਬਾਰੇ ਚਰਚਾ ਕੀਤੀ ਜਾਵੇਗੀ।

ਹਰਪਾਲ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਤੇ ਸੁਖਬੀਰ ਬਾਦਲ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸੂਬਾ ਸਰਕਾਰ ਵੱਲੋਂ ਬਿਜਲੀ ਦਰਾਂ ਵਧਾ ਕੇ ਆਮ ਜਨਤਾ ਨੂੰ ਲੁੱਟਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਅਕਾਲੀਆਂ ਦੇ ਰਾਜ ਵਿੱਚ ਸੁਖਬੀਰ ਬਾਦਲ ਵੱਲੋਂ ਪ੍ਰਾਈਵੇਟ ਕੰਪਨੀਆਂ ਨਾਲ ਐਗਰੀਮੈਂਟ ਕਰਕੇ ਲੋਕਾਂ ਦੀ ਜੇਬ ਚੋਂ ਕਰੀਬ 2800 ਕਰੋੜ ਰੁਪਏ ਦਾ ਭੁਗਤਾਨ ਉਨ੍ਹਾਂ ਕੰਪਨੀਆਂ ਨੂੰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਸਾਡੇ 3 ਥਰਮਲ ਪਲਾਂਟ ਬੰਦ ਪਏ ਹਨ ਜੋ ਕਿ 2031 ਤਕ ਚਲਾਏ ਜਾਣੇ ਸੀ ਪਰ ਪੰਜਾਬ ਸਰਕਾਰ ਨੇ 2031 ਤਕ ਦੀ ਮਿਆਦ ਆਪ ਹੀ ਤੈਅ ਕੀਤੀ ਸੀ ਪਰ ਹੁਣ ਇਨ੍ਹਾਂ ਬਿਜਲੀ ਪਲਾਟਾਂ ਨੂੰ ਬੰਦ ਕਰਕੇ ਪ੍ਰਾਈਵੇਟ ਕੰਪਨੀਆਂ ਕੋਲੋ ਬਿਜਲੀ ਖ਼ਰੀਦੀ ਜਾ ਰਹੀ ਹੈ।

ABOUT THE AUTHOR

...view details