ਪੰਜਾਬ

punjab

ETV Bharat / city

ਦੁਕਾਨਦਾਰ ਕੋਲੋਂ ਮੋਬਾਇਲ ਲੁੱਟ ਕੇ ਫਰਾਰ ਹੋਣ ਵਾਲਾ ਮੁਲਜ਼ਮ ਕਾਬੂ - ਮੋਬਾਇਲ ਲੁੱਟੇ

ਏਸੀਪੀ ਦੇਵਦੱਤ ਨੇ ਦੱਸਿਆ ਕਿ ਛੇਹਰਟਾ ਵਿੱਚ ਮੋਬਾਇਲ ਦੀਆਂ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਕਰਨ ਵਾਲਾ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਤਿੰਨ ਦਿਨਾਂ ਦੇ ਰਿਮਾਂਡ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਦੁਕਾਨਦਾਰ ਕੋਲੋਂ ਮੋਬਾਇਲ ਲੁੱਟ ਕੇ ਫਰਾਰ ਹੋਣ ਵਾਲਾ ਮੁਲਜ਼ਮ ਕਾਬੂ
ਦੁਕਾਨਦਾਰ ਕੋਲੋਂ ਮੋਬਾਇਲ ਲੁੱਟ ਕੇ ਫਰਾਰ ਹੋਣ ਵਾਲਾ ਮੁਲਜ਼ਮ ਕਾਬੂ

By

Published : Apr 3, 2021, 10:52 PM IST

ਅੰਮ੍ਰਿਤਸਰ: ਜ਼ਿਲ੍ਹੇ ’ਚ ਲਗਾਤਾਰ ਹੀ ਲੁੱਟ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਜਿਸ ਦੇ ਚੱਲਦੇ ਪੁਲਿਸ ਵੱਲੋਂ ਲਗਾਤਾਰ ਹੀ ਲੁਟੇਰਿਆਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਉਥੇ ਹੀ ਪੁਲਿਸ ਨੇ ਦਾਅਦਾ ਕੀਤਾ ਹੈ ਕਿ ਉਹਨਾਂ ਨੇ ਇੱਕ ਲੁੱਟ ਦੀ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਨੂੰ ਕਾਬੂ ਕੀਤਾ ਹੈ। ਏਸੀਪੀ ਦੇਵਦੱਤ ਨੇ ਦੱਸਿਆ ਕਿ ਛੇਹਰਟਾ ਵਿੱਚ ਮੋਬਾਇਲ ਦੀਆਂ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਕਰਨ ਵਾਲਾ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਦੁਕਾਨਦਾਰ ਕੋਲੋਂ ਮੋਬਾਇਲ ਲੁੱਟ ਕੇ ਫਰਾਰ ਹੋਣ ਵਾਲਾ ਮੁਲਜ਼ਮ ਕਾਬੂ

ਇਹ ਵੀ ਪੜੋ: ਕਣਕ ਦੀ ਖ਼ਰੀਦ ਆੜ੍ਹਤੀਆਂ ਜ਼ਰੀਏ ਕਰਾਂਗੇ: ਆਸ਼ੂ

ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਮੁਲਜ਼ਮ ’ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਇਹ ਜ਼ਿਆਦਾਤਰ ਹਰਿਮੰਦਰ ਸਾਹਿਬ ਵਿੱਚ ਦਰਸ਼ਨ ਕਰਨ ਆਉਣ ਵਾਲੇ ਸ਼ਰਧਾਲੂਆਂ ਨੂੰ ਨਿਸ਼ਾਨਾ ਬਣਾਉਂਦਾ ਸੀ ਤੇ ਹੁਣ ਇਸ ਵੱਲੋਂ ਛੇਹਰਟਾ ਨਜ਼ਦੀਕ ਇੱਕ ਦੁਕਾਨਦਾਰ ਨੂੰ ਨਿਸ਼ਾਨਾ ਬਣਾ ਕੇ ਉਸ ਕੋਲੋਂ ਮੋਬਾਇਲ ਲੁੱਟੇ ਗਏ ਸਨ, ਜਿਸ 'ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ 24 ਘੰਟੇ ਵਿੱਚ ਹੀ ਅੰਮ੍ਰਿਤਪਾਲ ਨਾਮਕ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਉਹਨਾਂ ਨੇ ਕਿਹਾ ਕਿ ਮੁਲਜ਼ਮ ਨੂੰ ਅਦਾਲਤ ਕੋਲੋਂ ਤਿੰਨ ਦਿਨ ਦਾ ਰਿਮਾਂਡ ਵੀ ਹਾਸਲ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਤਿੰਨ ਦਿਨਾਂ ਦੇ ਰਿਮਾਂਡ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਇਹ ਵੀ ਪੜੋ: ਕੋਰੋਨਾ ਕਾਲ ਦੌਰਾਨ ਹੋ ਰਹੀਆਂ ਸਿਆਸੀ ਰੈਲੀਆਂ ’ਤੇ ਉੱਠੇ ਸਵਾਲ, ਜ਼ਿੰਮੇਵਾਰ ਕੌਣ ?

ABOUT THE AUTHOR

...view details