ਪੰਜਾਬ

punjab

ETV Bharat / city

ਅਗਨੀਪਥ ਸਕੀਮ ਦੇ ਖਿਲਾਫ ਹੋ ਰਹੇ ਵਿਰੋਧ ਕਾਰਨ ਪ੍ਰਸ਼ਾਸਨ ਨੇ ਵਧਾਈ ਸੁਰੱਖਿਆ, ਯਾਤਰੀ ਪਰੇਸ਼ਾਨ

ਅਗਨੀਪਥ ਸਕੀਮ ਨੂੰ ਲੈ ਕੇ ਨੌਜਵਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਕਾਰਨ ਕੇ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਨੂੰ ਵਧਾ ਦਿੱਤੀ ਗਿਆ ਹੈ। ਦੱਸ ਦਈਏ ਕਿ ਅੰਮ੍ਰਿਤਸਰ ਪੁਲਿਸ ਪ੍ਰਸ਼ਾਸ਼ਨ ਅਤੇ ਥਾਣਾ ਜੀ ਆਰ ਪੀ ਪੁਲਿਸ ਵੱਲੋਂ ਸੁਰਖਿਆਂ ਦੇ ਪੁਖਤਾ ਇੰਤਜਾਮ ਕੀਤੇ ਗਏ।

ਅਗਨੀਪਥ ਸਕੀਮ ਦੇ ਖਿਲਾਫ ਹੋ ਰਹੇ ਵਿਰੋਧ ਕਾਰਨ ਪ੍ਰਸ਼ਾਸਨ ਨੇ ਵਧਾਈ ਸੁਰੱਖਿਆ
ਅਗਨੀਪਥ ਸਕੀਮ ਦੇ ਖਿਲਾਫ ਹੋ ਰਹੇ ਵਿਰੋਧ ਕਾਰਨ ਪ੍ਰਸ਼ਾਸਨ ਨੇ ਵਧਾਈ ਸੁਰੱਖਿਆ

By

Published : Jun 18, 2022, 3:57 PM IST

ਅੰਮ੍ਰਿਤਸਰ: ਕੇਂਦਰ ਸਰਕਾਰ ਦੇ ਅਗਨੀਪਥ ਫੈਸਲੇ ਨੂੰ ਲੈ ਕੇ ਕੁਝ ਰਾਜਾਂ ਵਿਚ ਵਧ ਰਹੀਆ ਹਿੰਸਕ ਘਟਨਾਵਾਂ ਅਤੇ ਲੁਧਿਆਣਾ ਵਿਚ ਵਿਗੜਦੇ ਮਾਹੌਲ ਨੂੰ ਲੈ ਕੇ ਅੰਮ੍ਰਿਤਸਰ ਪੁਲਿਸ ਪ੍ਰਸ਼ਾਸ਼ਨ ਅਤੇ ਥਾਣਾ ਜੀ ਆਰ ਪੀ ਪੁਲਿਸ ਵੱਲੋਂ ਸੁਰਖਿਆਂ ਦੇ ਪੁਖਤਾ ਇੰਤਜਾਮ ਕੀਤੇ ਗਏ। ਇਸੇ ਦੇ ਚੱਲਦੇ ਜਿੱਥੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਸੁਰਖਿਆ ਵਧਾਈ ਗਈ ਹੈ। ਉੱਥੇ ਹੀ ਰੇਲਵੇ ਟਰੇਕ ਬੰਦ ਹੋਣ ਕਾਰਨ ਟਰੇਨਾਂ ਵਿੱਚ ਦੇਰੀ ਨੂੰ ਲੈ ਕੇ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਸੰਬਧੀ ਜਾਣਕਾਰੀ ਦਿੰਦਿਆਂ ਜੀਆਰਪੀ ਪੁਲਿਸ ਦੇ ਅਧਿਕਾਰੀ ਧਰਮਿੰਦਰ ਕਲਿਆਣ ਅਤੇ ਐਸਐਚਓ ਕੰਵਲਦੀਪ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਅਗਨੀਪਥ ਫੈਸਲੇ ਨੂੰ ਲੈ ਕੇ ਕੁਝ ਨੌਜਵਾਨਾਂ ਵੱਲੋਂ ਲੁਧਿਆਣਾ ਵਿਚ ਹਿੰਸਕ ਘਟਨਾ ਵਾਪਰਨ ਨੂੰ ਲੈ ਕੇ ਅੰਮ੍ਰਿਤਸਰ ਸਟੇਸ਼ਨ ’ਤੇ ਸੁਰੱਖਿਆ ਸਖਤ ਕੀਤੀ ਗਈ ਹੈ, ਜਿਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ ਜਾ ਰਿਹਾ ਹੈ ਅਤੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਸਬੰਧੀ ਪੁਖਤਾ ਇੰਤਜਾਮ ਕੀਤੇ ਗਏ ਹਨ।

ਅਗਨੀਪਥ ਸਕੀਮ ਦੇ ਖਿਲਾਫ ਹੋ ਰਹੇ ਵਿਰੋਧ ਕਾਰਨ ਪ੍ਰਸ਼ਾਸਨ ਨੇ ਵਧਾਈ ਸੁਰੱਖਿਆ

ਉਧਰ ਦੂਜੇ ਪਾਸੇ ਰੇਲਵੇ ਸੇਵਾ ਕੁਝ ਥਾਂ ’ਤੇ ਪ੍ਰਦਰਸ਼ਨ ਦੇ ਚੱਲਦਿਆਂ ਬੰਦ ਹੋਣ ਕਾਰਨ ਯਾਤਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸਦੇ ਚੱਲਦੇ ਲੋਕ ਸਵੇਰ ਤੋਂ ਹੀ ਰੇਲਵੇ ਟਰੇਕ ’ਤੇ ਬੈਠੇ ਟਰੇਨ ਦੇ ਚੱਲਣ ਅਤੇ ਟਰੇਨ ਆਉਣ ਦਾ ਇੰਤਜਾਰ ਕਰ ਰਹੇ ਸਨ। ਇਸ ਦੌਰਾਨ ਪਰੇਸ਼ਾਨ ਯਾਤਰੀਆਂ ਨੇ ਕਿਹਾ ਕਿ ਨੌਜਵਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਕਾਰਨ ਹੀ ਬੱਸਾਂ ਅਤੇ ਟਰੇਨਾਂ ਨੂੰ ਰੋਕ ਦਿੱਤਾ ਗਿਆ ਹੈ ਜਿਸ ਕਾਰਨ ਉਹ ਪਰੇਸ਼ਾਨ ਹੋ ਰਹੇ ਹਨ।

ਇਹ ਵੀ ਪੜੋ:ਅਗਨੀਪਥ ਯੋਜਨਾ ਦਾ ਲੁਧਿਆਣਾ ਅਤੇ ਜਲੰਧਰ 'ਚ ਵਿਰੋਧ, 4 ਗ੍ਰਿਫਤਾਰ, 17 ਟਰੇਨਾਂ ਰੱਦ

ਦੱਸ ਦਈਏ ਕਿ ਅਗਨੀਪਥ ਯੋਜਨਾ ਦੇ ਵਿਰੋਧ ਦਾ ਸੇਕ ਹੁਣ ਪੰਜਾਬ ਵਿੱਚ ਵੀ ਪਹੁੰਚ ਚੁੱਕਾ ਹੈ। ਦੱਸ ਦਈਏ ਕਿ ਲੁਧਿਆਣਾ ਦੇ ਰੇਲਵੇ ਸਟੇਸ਼ਨ 'ਤੇ ਨੌਜਵਾਨਾਂ ਨੇ ਭੰਨਤੋੜ ਕੀਤੀ। ਨੌਜਵਾਨ ਲਾਠੀਆਂ ਅਤੇ ਲੋਹੇ ਦੀਆਂ ਰਾਡਾਂ ਲੈ ਕੇ ਪਹੁੰਚੇ। ਉਨ੍ਹਾਂ ਪਹਿਲਾਂ ਸਟੇਸ਼ਨ ਦੇ ਬਾਹਰ ਖੜ੍ਹੇ ਵਾਹਨਾਂ ਦੀ ਭੰਨਤੋੜ ਕੀਤੀ ਅਤੇ ਫਿਰ ਅੰਦਰ ਆ ਕੇ ਸਟਾਲਾਂ ਅਤੇ ਸਰਕਾਰੀ ਦਫ਼ਤਰਾਂ ਦੀ ਭੰਨਤੋੜ ਕੀਤੀ।

ABOUT THE AUTHOR

...view details