ਅੰਮ੍ਰਿਤਸਰ:ਸ਼ਹਿਰ ਵਿੱਚ ਏਅਰਪੋਰਟ ਰੋਡ ਉੱਤੇ ਬੀਤੀ ਰਾਤ ਮਾਮੂਲੀ ਝਗੜੇ ਤੋਂ ਬਾਅਦ ਗੋਲੀ ਚਲਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਨੀਵਾਰ ਦੇ ਚਲਦਿਆਂ ਕਲੱਬ ਹਾਉਸ ਵਿੱਚ ਭਾਰੀ ਭੀੜ ਵੀ ਸੀ, ਜਿੱਥੇ ਕੁਝ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਨੌਜਵਾਨਾਂ ਵੱਲੋਂ ਗੋਲੀਆਂ ਚਲਾਏ (Shots fired on the airport road Amritsar) ਜਾਣ ਦੇ ਵੀ ਦੋਸ਼ ਹਨ।
ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਇਸ ਸੀਸੀਟੀਵੀ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।