ਅੰਮ੍ਰਿਤਸਰ : ਅਗਸਤ ਮਹੀਨੇ 'ਚ ਅਜਨਾਲਾ ਸ਼ਹਿਰ ਦੇ ਇੱਕ ਪੈਟਰੋਲ ਪੰਪ 'ਤੇ ਖੜ੍ਹੇ ਤੇਲ ਵਾਲੇ ਟੈਂਕਰ 'ਚ ਹੋਏ ਧਮਾਕੇ ਮਾਮਲੇ ਪੁਲਿਸ ਵੱਲੋਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਪੁਲਿਸ ਵੱਲੋਂ ਇਸ ਮਾਮਲੇ 'ਚ ਨਾਮਜ਼ਦ ਚਾਰੇ ਦੋਸ਼ੀਆਂ ਨੂੰ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਵੱਲੋਂ ਇਨ੍ਹਾਂ ਚਾਰਾਂ ਮੁਲਜ਼ਮਾਂ ਵਿੱਕੀ ਭੱਟੀ ਵਾਸੀ ਬਲਵ੍ਹੜਾਲ, ਰੂਬਲ ਸਿੰਘ ਵਾਸੀ ਭੱਖ਼ਾ ਤਾਰਾ ਸਿੰਘ, ਮਲਕੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀ ਉੱਗਰ ਔਲਖ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਮਗਰੋਂ ਜੁਡੀਸ਼ੀਅਲ ਹਿਰਾਸਤ 'ਚ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਮੁਲਜ਼ਮਾਂ ਨੂੰ ਪਹਿਲਾਂ 4 ਦਿਨਾਂ ਲਈ ਪੁਲਿਸ ਰਿਮਾਂਡ ਵਿੱਚ ਭੇਜਿਆ ਗਿਆ ਸੀ।
ਇਸ ਬਾਰੇ ਦੱਸਦੇ ਹੋਏ ਥਾਣਾ ਅਜਨਾਲਾ ਦੇ ਮੁੱਖੀ ਮੋਹਿਤ ਕੁਮਾਰ ਨੇ ਦੱਸਿਆ ਸੂਬੇ ਦੀ ਅਮਨ ਸਾਂਤੀ ਨੂੰ ਭੰਗ ਕਰਨ ਦੇ ਮਕਸਦ ਨਾਲ 8 ਅਗਸਤ ਨੂੰ ਪਾਕਿਸਤਾਨੀ ਚ ਬੈਠੇ ਦੇਸ਼ ਵਿਰੋਧੀ ਅਨਸਰਾਂ ਦੇ ਇਸ਼ਾਰੇ ਤੇ ਅਜਨਾਲਾ ਦੇ ਸ਼ਰਮਾ ਫਿਲਿੰਗ ਸਟੇਸ਼ਨ ਤੇ ਖੜ੍ਹੇ ਤੇਲ ਵਾਲੇ ਟੈਂਕਰ ਨੂੰ ਟਿਫ਼ਨ ਬੰਬ ਨਾਲ ਉਡਾਉਣ ਦੀ ਕੋਸ਼ਿਸ ਕੀਤੀ ਗਈ ਸੀ। ਇਸ ਮਾਮਲੇ 'ਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।