ਅੰਮ੍ਰਿਤਸਰ: ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਅੱਜ ਅੰਮ੍ਰਿਤਸਰ ਪਹੁੰਚੇ ਅਤੇ ਅੰਮ੍ਰਿਤਸਰ(AMRITSAR) ਵਿੱਚ ਵੱਖ -ਵੱਖ ਥਾਵਾਂ 'ਤੇ ਆਮ ਲੋਕਾਂ ਨੂੰ ਮਿਲੇ। ਇਸ ਮੌਕੇ ਲੋਕਾਂ ਅਤੇ ਵਪਾਰੀਆਂ ਨੂੰ ਮਿਲਕੇ ਮੁਸ਼ਕਿਲਾਂ ਨੂੰ ਜਾਣਿਆ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਅਜੇ ਤੱਕ ਕੋਈ ਵੀ ਦੋਸ਼ੀ ਲਖੀਮਪੁਰ ਖ਼ੀਰੀ(Lakhimpur Khiri) ਮਾਮਲੇ ਵਿੱਚ ਨਹੀਂ ਫੜੇ ਗਏ। ਲਖੀਮਪੁਰ ਖੀਰੀ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ।
ਕਿਸਾਨਾਂ ’ਤੇ ਬੀਜੇਪੀ(BJP) ਦੇ ਇਕ ਮੰਤਰੀ ਦੇ ਪੁੱਤਰ ਵੱਲੋਂ ਗੱਡੀ ਚੜ੍ਹਾਕੇ ਕਈ ਕਿਸਾਨਾਂ ਦਾ ਕਤਲ ਅਤੇ ਕਈਆਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ। ਜੋ ਅਤਿ ਦੁਖਦਾਈ ਘਟਨਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਸਬੰਧੀ ਇਕ ਵਫ਼ਦ ਉੱਤਰ ਪ੍ਰਦੇਸ਼ ਭੇਜਿਆ ਹੈ, ਜੋ ਸਾਰੇ ਮਾਮਲੇ ਦੀ ਮੁਕੰਮਲ ਜਾਣਕਾਰੀ ਹਾਸਲ ਕਰੇਗਾ ਅਤੇ ਪੀੜਤ ਪਰਿਵਾਰਾਂ ਨੂੰ ਮਿਲੇਗਾ।
ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਦੇ ਲੋਕ ਦੇਖ ਰਹੇ ਹਨ ਕਿ ਯੂਪੀ(UP) ਦੇ ਮੁੱਖ ਮੰਤਰੀ ਇਨਸਾਫ਼ ਦੇਣਗੇ ਜਾਂ ਨਹੀਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇੱਕ ਪੱਤਰ ਲਿਖਿਆ ਹੈ ਭਾਰਤ ਸਰਕਾਰ(punjab goverment) ਨੇ ਸਮਾਂ ਮੰਗਿਆ ਹੈ। ਕਿਹਾ ਕਿ ਕਾਂਗਰਸ ਸਰਕਾਰ ਪ੍ਰਿਯੰਕਾ ਗਾਂਧੀ(Congress government Priyanka Gandhi) ਨੂੰ ਆਜ਼ਾਦ ਕਰਵਾਉਣ ਲਈ ਰਾਜਨੀਤੀ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਪੰਜਾਬ ਤੋਂ ਯੂਪੀ ਲਈ ਇੱਕ ਵੱਡਾ ਕਾਫ਼ਲਾ ਭੇਜਿਆ ਜਾਣਾ ਹੈ।