ਅੰਮ੍ਰਿਤਸਰ : 21 ਜੂਨ ਨੂੰ ਵਿਸ਼ਵ ਭਰ ਵਿੱਚ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ।ਇਸ ਦੌਰਾਨ ਦੇਸ਼ ਭਰ ਵਿੱਚ ਵੱਖ-ਵੱਖ ਥਾਵਾਂ ਉੱਤੇ ਰਾਸ਼ਟਰ, ਸੂਬਾ ਪੱਧਰੀ ਤੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਏ ਜਾ ਰਹੇ ਹਨ। 7 ਵੇਂ ਅੰਤਰ ਰਾਸ਼ਟਰੀ ਯੋਗ ਦਿਵਸ ਲਈ ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਮੁਕੰਮਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇਥੇ 100 ਤੋਂ ਵੱਧ ਸਕੂਲੀ ਬੱਚਿਆਂ ਨੂੰ ਇੰਟਰਨੈਸ਼ਨਲ ਯੋਗਾ ਕੋਚ ਵੱਲੋਂ ਯੋਗਾ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਹ ਬੱਚੇ ਯੋਗ ਦਿਵਸ ਮੌਕੇ ਰਾਸ਼ਟਰੀ ਤੇ ਸੂਬਾ ਪੱਧਰੀ ਵੱਖ-ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ।
ਇਸ ਬਾਰੇ ਦੱਸਦੇ ਹੋਏ ਯੋਗਾ ਕੋਚ ਨੇ ਦੱਸਿਆ ਕਿ ਉਹ ਇੰਟਰਨੈਸ਼ਨਲ ਯੋਗਾ ਕੋਚ ਹਨ। ਜ਼ਿਲ੍ਹਾ ਪ੍ਰਸ਼ਾਸਨ ਦੇ ਆਦੇਸ਼ਾਂ ਮੁਤਾਬਕ ਉਹ ਬੱਚਿਆਂ ਨੂੰ ਯੋਗਾ ਦੀ ਟ੍ਰੇਨਿੰਗ ਦੇ ਰਹੇ ਹਨ। ਕੋਚਾਂ ਨੇ ਦੱਸਿਆ ਕਿ ਇਹ ਬੱਚੇ ਮਹਿਜ਼ ਟ੍ਰੇਨਿੰਗ ਹੀ ਨਹੀਂ ਲੈ ਰਹੇ ਸਗੋਂ ਯੋਗਾ ਕਰਕੇ ਖ਼ੁਦ ਨੂੰ ਫਿੱਟ ਰੱਖ ਰਹੇ ਹਨ।
ਉਨ੍ਹਾਂ ਦੱਸਿਆ ਕਿ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਉਣ ਦਾ ਮੁਖ ਮਕਸਦ ਲੋਕਾਂ ਨੂੰ ਚੰਗੀ ਸਿਹਤ ਤੇ ਯੋਗ ਰਾਹੀਂ ਨਿਰੋਗ ਰਹਿਣ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਕੋਰੋਨਾ ਕਾਲ 'ਚ ਲੋਕਾਂ ਨੂੰ ਯੋਗਾ ਕਰਕੇ ਫਿੱਟ ਰਹਿਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : 'ਸਾਬਕਾ ਆਈ.ਜੀ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ 'ਚ ਹੋ ਸਕਦੇ ਸ਼ਾਮਲ'