ਅੰਮ੍ਰਿਤਸਰ: ਸ਼ਹਿਰ ਦੇ ਮਾਲ ਰੋਡ ਸਥਿਤ ਸਰਕਾਰੀ ਸਕੂਲ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਲਈ ਇਕਾਂਤਵਾਸ ਬਣਾਏ ਜਾਣ ਦੀ ਅਫਵਾਹ ਨੇ ਕਾਰਨ ਸਥਾਨਕ ਵਾਸੀਆਂ ਨੇ ਇਸ ਦਾ ਵਿਰੋਧ ਸ਼ੁਰੂ ਕਰ ਦਿੱਤਾ।
ਅੰਮ੍ਰਿਤਸਰ: ਸਰਕਾਰੀ ਸਕੂਲ ਨੂੰ ਇਕਾਂਤਵਾਸ 'ਚ ਤਬਦੀਲ ਕਰਨ ਦਾ ਲੋਕਾਂ ਨੇ ਕੀਤਾ ਵਿਰੋਧ
ਅੰਮ੍ਰਿਤਸਰ ਸ਼ਹਿਰ ਦੇ ਮਾਲ ਰੋਡ ਸਥਿਤ ਸਰਕਾਰੀ ਸਕੂਲ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਲਈ ਇਕਾਂਤਵਾਸ ਬਣਾਏ ਜਾਣ ਦੀ ਅਫਵਾਹ ਨੇ ਕਾਰਨ ਸਥਾਨਕ ਵਾਸੀਆਂ ਨੇ ਇਸ ਦਾ ਵਿਰੋਧ ਸ਼ੁਰੂ ਕਰ ਦਿੱਤਾ।
ਸਥਾਨਕ ਵਾਸੀਆਂ ਨੇ ਕਿਹਾ ਕਿ ਇਹ ਇਲਾਕਾ ਭਾਰੀ ਅਬਾਦੀ ਵਾਲਾ ਹੈ ਅਤੇ ਇਸ ਕਾਰਨ ਇੱਥੇ ਕੋਰੋਨਾ ਫੈਲਣ ਦਾ ਖ਼ਤਰਾ ਹੈ। ਲੋਕਾਂ ਨੇ ਮੰਗ ਕੀਤੀ ਕਿ ਇਸ ਇਕਾਂਤਵਾਸ ਨੂੰ ਇੱਥੇ ਨਾ ਬਣਾਇਆ ਜਾਵੇ। ਮੁਹੱਲਾ ਵਾਸੀਆਂ ਨੇ ਕਿਹਾ ਕਿ ਜੇਕਰ ਇੱਥੇ ਇਸ ਤਰ੍ਹਾਂ ਹੋਇਆ ਤਾਂ ਉਨ੍ਹਾਂ ਦੇ ਬੱਚਿਆਂ ਨੂੰ ਭਾਰੀ ਖ਼ਤਰਾ ਪੈਦਾ ਹੋ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰੇ। ਮੁੱਹਲਾ ਵਾਸੀਆਂ ਨੇ ਪ੍ਰਸ਼ਾਸਨ ਦੇ ਉਸ ਫੈਸਲੇ ਦਾ ਵਿਰੋਧ ਵੀ ਕੀਤਾ ਜਿਸ ਵਿੱਚ ਪ੍ਰਸ਼ਾਸਨ ਨੇ ਕਿਹਾ ਸੀ ਕਿ ਇੱਥੇ ਸਿਰਫ ਪ੍ਰਵਾਸੀ ਮਜ਼ਦੂਰਾਂ ਦੀ ਡਾਕਟਰੀ ਜਾਂਚ ਕੀਤੀ ਜਾਵੇਗੀ।
ਪੁਲਿਸ ਨੇ ਮੌਕੇ 'ਤੇ ਪਹੁੰਚੀ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਸਮਝਾਇਆ ਕਿ ਇੱਥੇ ਕੋਈ ਇਕਾਂਤਵਾਸ ਨਹੀਂ ਬਣਾਇਆ ਜਾਵੇਗਾ। ਅਧਿਕਾਰੀਆਂ ਨੇ ਦੱਸਿਆ ਕਿ ਇੱਥੇ ਸਿਰਫ ਬਾਹਰੀ ਸੂਬਿਆਂ ਨੂੰ ਵਾਪਸ ਭੇਜੇ ਜਾਣ ਵਾਲੇ ਮਜ਼ਦੂਰਾਂ ਦੀ ਡਾਕਟਰੀ ਜਾਂਚ ਕੀਤੀ ਜਾਵੇਗੀ। ਅਧਿਕਾਰੀਆਂ ਨੇ ਕਿਹਾ ਕਿ ਇਨ੍ਹਾਂ ਲੋਕਾਂ ਦੀ ਮੰਗ ਬਾਰੇ ਡਿਪਟੀ ਕਮਿਸ਼ਨਰ ਹੀ ਫੈਸਲਾ ਲੈਣਗੇ।