ਅੰਮ੍ਰਿਤਸਰ : ਕੋਰੋਨਾ ਮਹਾਂਮਾਰੀ ਦੇ ਸਖ਼ਤ ਪ੍ਰਬੰਧਾਂ ਵਿਚਕਾਰ ਅੱਜ ਮੈਡੀਕਲ ਦਾਖ਼ਲਾ ਪ੍ਰੀਖਿਆਵਾਂ ਕਰਵਾਈਆਂ ਜਾਣਗੀਆਂ। ਇਸ ਵਿੱਚ 15 ਲੱਖ ਤੋਂ ਵੱਧ ਉਮੀਦਵਾਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਰਾਸ਼ਟਰੀ ਪ੍ਰੀਖਿਆ ਏਜੰਸੀ (ਐਨਟੀਏ) ਨੇ ਸਮਾਜਿਕ ਦੂਰੀ ਬਣਾਈ ਰੱਖਣ ਲਈ ਪ੍ਰੀਖਿਆ ਕੇਂਦਰਾਂ ਦੀ ਗਿਣਤੀ ਵਧਾ ਕੇ 3862 ਕਰ ਦਿੱਤੀ ਗਈ ਹੈ।
ਅੰਮ੍ਰਿਤਸਰ : ਕੋਰੋਨਾ ਦੇ ਸਾਏ ਹੇਠਾਂ ਹੋਈ NEET ਦੀ ਪ੍ਰੀਖਿਆ - ਕੋਰੋਨਾ ਮਹਾਂਮਾਰੀ
ਕੋਰੋਨਾ ਮਹਾਂਮਾਰੀ ਵਿਚਕਾਰ ਅੱਜ NEET ਦੀ ਪ੍ਰੀਖਿਆ ਕਰਵਾਈ ਜਾ ਰਹੀ ਹੈ। ਪ੍ਰੀਖਿਆ 'ਚ 15 ਲੱਖ ਤੋਂ ਵੱਧ ਉਮੀਦਵਾਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਇਸੇ ਕੜੀ 'ਚ ਅੰਮ੍ਰਿਤਸਰ ਵਿਖੇ ਬਣੇ ਪ੍ਰੀਖਿਆ ਕੇਂਦਰ 'ਚ 200 ਵਿਦਿਆਰਥੀ ਪੇਪਰ ਦੇਣ ਪੁੱਜੇ। ਕੋਰੋਨਾ ਵਾਇਰਸ ਤੋਂ ਬਚਾਅ ਲਈ ਵਿਦਿਆਰਥੀਆਂ ਨੂੰ ਰਿਪੋਰਟਿੰਗ ਸਮਾਂ ਵੱਖ-ਵੱਖ ਦਿੱਤਾ ਗਿਆ। ਪ੍ਰੀਖਿਆ ਕੇਂਦਰ ਦੇ ਬਾਹਰ ਵਿਦਿਆਰਥੀਆਂ ਨੂੰ ਮਾਸਕ ਤੇ ਸੈਨੇਟਾਈਜ਼ਰ ਉਪਲਬਧ ਕਰਵਾਏ ਗਏ। ਵਿਦਿਆਰਥੀਆਂ ਵਿਚਾਲੇ ਦੂਰੀ ਬਣਾਏ ਰੱਖਣ ਲਈ ਪ੍ਰੀਖਿਆ ਕੇਂਦਰ ਦੇ ਬਾਹਰ ਨਿਸ਼ਾਨ ਬਣਾਏ ਗਏ ਸਨ। ਇਸ ਦੌਰਾਨ ਸੋਸ਼ਲ ਡਿਸਟੈਂਸਿੰਗ ਦਾ ਪੂਰਾ ਖਿਆਲ ਰੱਖਿਆ ਗਿਆ।
ਪੇਪਰ ਦੇਣ ਪੁੱਜੇ ਵਿਦਿਆਰਥੀਆਂ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਿਦਆਂ ਆਪਣੀ ਖੁਸ਼ੀ ਪ੍ਰਗਟਾਈ। ਕੋਰੋਨਾ ਮਹਾਂਮਾਰੀ ਕਾਰਨ ਪੇਪਰ ਮਿੱਥੇ ਸਮੇਂ ਤੋਂ ਦੇਰੀ ਨਾਲ ਲਿਆ ਜਾ ਰਿਹਾ ਹੈ। ਇਸ ਦੇ ਚਲਦੇ ਵੱਧ ਸਮਾਂ ਮਿਲਿਆ ਜਿਸ ਕਾਰਨ ਉਹ ਵਧੀਆ ਤਰੀਕੇ ਨਾਲ ਆਪਣੀ ਤਿਆਰੀ ਕਰ ਸਕੇ। ਕੋਰੋਨਾ ਵਾਇਰਸ ਤੋਂ ਬਚਾਅ ਲਈ ਪ੍ਰੀਖਿਆ ਕੇਂਦਰ 'ਚ ਕੀਤੇ ਪ੍ਰਬੰਧਾਂ ਤੋਂ ਵਿਦਿਆਰਥੀ ਬੇਹਦ ਖੁਸ਼ ਨਜ਼ਰ ਆਏ।