ਅੰਮ੍ਰਿਤਸਰ : ਥਾਣਾ ਇਸਲਾਬਾਦ ਦੀ ਪੁਲਿਸ ਨੇ ਜਾਅਲੀ ਆਈਪੀਐੱਸ ਅਫ਼ਸਰ ਬਣ ਲੋਕਾਂ ਨਲਾ ਠੱਗੀਆਂ ਮਾਰਨ ਵਾਲੇ ਠੱਗ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਐਕਸਿਸ ਬੈਂਕ ਖੰਡਵਾਲਾ ਦੇ ਡਿਪਟੀ ਮੈਨੇਜਰ ਦਿਲਪ੍ਰੀਤ ਦੀ ਸ਼ਿਕਾਇਤ 'ਤੇ ਪ੍ਰਵੀਨ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਸ ਕੋਲੋਂ ਜਾਅਲੀ ਦਸਤਾਵੇਜ਼ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਰਾਹੀਂ ਇਹ ਲੋਕਾਂ ਨਾਲ ਵੱਖ-ਵੱਖ ਤਰ੍ਹਾਂ ਦੀਆਂ ਠੱਗੀਆਂ ਮਾਰਦਾ ਹੈ।
ਡੀਸੀਪੀ ਜਗਮੋਹਨ ਸਿੰਘ ਨੇ ਦੱਸਿਆ ਕਿ ਐਕਸਿਸ ਬੈਂਕ ਖੰਡਵਾਲਾ ਬ੍ਰਾਂਚ ਦੇ ਡਿਪਟੀ ਮੈਨੇਜਰ ਦਿਲਪ੍ਰੀਤ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ। ਆਪਣੀ ਸ਼ਿਕਾਇਤ 'ਚ ਦਿਲਪ੍ਰੀਤ ਨੇ ਕਿਹਾ ਕਿ ਪ੍ਰਵੀਨ ਕੁਮਾਰ ਨੇ ਉਸ ਨੂੰ ਆਈਬੀ 'ਚ ਬਤੌਰ ਇੰਸਪੈਕਟਰ ਭਰਤੀ ਕਰਵਾਉਣ ਬਦਲੇ ਠੱਗੀ ਮਾਰੀ ਹੈ। ਇਸ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਥਾਣਾ ਇਸਲਾਬਾਦ ਦੀ ਪੁਲਿਸ ਨੇ ਪ੍ਰਵੀਨ ਕੁਮਾਰ ਨੂੰ ਗੁਪਤ ਸੂਚਨਾ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਹੈ।