ਪੰਜਾਬ

punjab

ETV Bharat / city

ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰ ਨੂੰ 420 ਗ੍ਰਾਮ ਹੈਰੋਇਨ ਸਣੇ ਕੀਤਾ ਕਾਬੂ - ਹੈਰੋਇਨ ਦੀ ਖੇਪ ਬਰਾਮਦ

ਅੰਮ੍ਰਿਤਸਰ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਕਥਿਤ ਦੋਸ਼ੀ ਸਕੱਤਰ ਸਿੰਘ ਪੁੱਤਰ ਜਗਤ ਸਿੰਘ ਵਾਸੀ ਰੋੜਾਵਾਲਾ ਕਲ੍ਹਾਂ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਦੋਸ਼ੀ ਦੇ ਪਾਕਿਸਤਾਨੀ ਨਸ਼ਾ ਤਸਕਰਾਂ ਨਾਲ ਸਬੰਧ ਹਨ ਅਤੇ ਉਸ ਵਲੋਂ ਪਾਕਿਸਤਾਨ ਬਾਰਡਰ ਤੋਂ ਹੈਰੋਇਨ ਲਿਆ ਕੇ ਤਸਕਰਾਂ ਨੂੰ ਸਪਲਾਈ ਕੀਤੀ ਜਾਂਦੀ ਹੈ।

ਅੰਮ੍ਰਿਤਸਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਨਸ਼ਾ ਤਸਕਰ
ਅੰਮ੍ਰਿਤਸਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਨਸ਼ਾ ਤਸਕਰ

By

Published : May 9, 2021, 6:19 PM IST

ਅੰਮ੍ਰਿਤਸਰ: ਥਾਣਾ ਕੰਬੋਅ ਦੀ ਪੁਲਿਸ ਵਲੋਂ ਗੁਪਤ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦਿਆਂ ਵੱਡੀ ਮਾਤਰਾ ਹੈਰੋਇਨ ਸਣੇ ਇੱਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ ਕੰਬੋਅ ਦੇ ਐਸਐਚਓ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਥਿਤ ਦੋਸ਼ੀ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਹਨ ਅਤੇ ਉਸ ਵਲੋਂ ਭਾਰਤ ਪਾਕਿਸਤਾਨ ਬਾਰਡਰ ਤੋਂ ਹੈਰੋਇਨ ਲਿਆ ਕੇ ਭਾਰਤੀ ਸਮੱਗਲਰਾਂ ਨੂੰ ਸਪਲਾਈ ਕੀਤੀ ਜਾਂਦੀ ਹੈ। ਜਿਸ ਦੇ ਅਧਾਰ ’ਤੇ ਕਾਰਵਾਈ ਕਰਦਿਆਂ ਉਨ੍ਹਾਂ ਟੀਮ ਤਿਆਰ ਕਰਕੇ ਰੇਡ ਕੀਤੀ ਤੇ ਇਸ ਦੌਰਾਨ ਕਥਿਤ ਦੋਸ਼ੀ ਸਕੱਤਰ ਸਿੰਘ ਪੁੱਤਰ ਜਗਤ ਸਿੰਘ ਵਾਸੀ ਰੋੜਾਵਾਲਾ ਕਲ੍ਹਾਂ ਨੂੰ ਗ੍ਰਿਫ਼ਤਾਰ ਕੀਤਾ।

ਜਿਸ ਉਪਰੰਤ ਉਨ੍ਹਾਂ ਸੂਚਨਾ ਦੇ ਅਧਾਰ ਤੇ ਕਥਿਤ ਦੋਸ਼ੀ ਨੂੰ ਨਾਲ ਲੈ ਕੇ ਦਾਣਾ ਮੰਡੀ ਅਟਾਰੀ ਵਿੱਚ ਲੁਕਾ ਕੇ ਰੱਖੀ 420 ਗ੍ਰਾਂਮ ਹੈਰੋਇਨ ਦੀ ਖੇਪ ਬਰਾਮਦ ਕਰ ਲਈ ਹੈ।

ਪੁਲਿਸ ਅਧਿਕਾਰੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਸਕੱਤਰ ਸਿੰਘ ਖਿਲਾਫ ਥਾਣਾ ਕੰਬੋਅ ’ਚ ਮੁੱਕਦਮਾ ਨੰ 132, ਜੁਰਮ 21,23/61/85 ਐਨਡੀਪੀਐਸ ਐਕਟ ਤਹਿਤ ਦਰਜ ਕਰਕੇ ਉਸ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਦੇ ਹੋਰਨਾਂ ਸਬੰਧਾਂ ਬਾਰੇ ਪਤਾ ਲਗਾਇਆ ਜਾ ਸਕੇ।

ਇਹ ਵੀ ਪੜ੍ਹੋ: ਮੋਹਾਲੀ 'ਚ ਲੌਕਡਾਊਨ ਦੌਰਾਨ ਸ਼ਰੇਆਮ ਵਿਕ ਰਹੀ ਹੈ ਸ਼ਰਾਬ

ABOUT THE AUTHOR

...view details