ਅੰਮਿਤਸਰ: ਸੂਬੇ ਭਰ ’ਚ ਨੌਜਵਾਨ ਪੀੜੀ ਨਸ਼ੇ ਦੀ ਦਲਦਲ ’ਚ ਧਸਦੇ ਜਾ ਰਹੇ ਹਨ ਇਨ੍ਹਾਂ ਨੂੰ ਬਾਹਰ ਕੱਢਣ ਦੇ ਲਈ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰਾਂ ਖਿਲਾਫ ਮੁਹਿੰਮ ਵਿੱਢੀ ਗਈ ਹੈ। ਦੱਸ ਦਈਏ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਨਾਕੇਬੰਦੀ ਅਤੇ ਛਾਪੇਮਾਰੀ ਕਰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਇਸੇ ਦੇ ਤਹਿਤ ਰੇਲਵੇ ਪੁਲਿਸ ਪ੍ਰਸ਼ਾਸਨ ਵੱਲੋਂ ਇੱਕ ਭਗੌੜੀ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਰੇਲਵੇ ਪੁਲਿਸ ਵੱਲੋਂ ਇੱਕ ਭਗੌੜੀ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ ਹੈ। ਕਾਬੂ ਕੀਤੀ ਗਈ ਔਰਤ ਕੋਲੋਂ ਸਾਲ 2012 ’ਚ ਨਸ਼ੀਲੀਆ ਗੋਲੀਆਂ ਬਰਾਮਦ ਕੀਤੀਆਂ ਗਈਆਂ ਸੀ ਅਤੇ ਉਸ ਤੋਂ ਬਾਅਦ ਇਸਨੇ ਮਾਣਯੋਗ ਕੋਰਟ ਕੋਲੋਂ ਬੇਲ ਲੈਣ ਤੋਂ ਬਾਅਦ ਫਰਾਰ ਹੋ ਗਈ ਸੀ ਜਿਸ ਨੂੰ ਕੜੀ ਮੁਸ਼ੱਕਤ ਤੋਂ ਬਾਅਦ ਹਿਰਾਸਤ ’ਚ ਲੈ ਲਿਆ ਹੈ।
ਮਾਮਲੇ ਸਬੰਧੀ ਪੁਲਿਸ ਨੇ ਦੱਸਿਆ ਕਿ ਸਾਲ 2012 ਚ ਕਾਬੂ ਕੀਤੀ ਗਈ ਭਗੌੜੀ ਨਸ਼ਾ ਤਸਕਰ ਕੋਲੋਂ ਨਸ਼ੇ ਦੇ ਕੈਪਸੂਲ ਬਰਾਮਦ ਕੀਤੇ ਗਏ ਸੀ ਅਤੇ ਉਸ ਤੋਂ ਬਾਅਦ ਇਸ ਵੱਲੋਂ ਕੋਰਟ ਤੋਂ ਬੇਲ ਲੈ ਕੇ ਅੰਮ੍ਰਿਤਸਰ ਤੋਂ ਫਰਾਰ ਹੋ ਗਏ ਸੀ। ਫਿਲਹਾਲ ਹੁਣ ਭਗੌੜੀ ਔਰਤ ਨੂੰ ਪੁਲਿਸ ਦੀ ਟੀਮ ਨੇ ਕਾਬੂ ਕਰ ਲਿਆ ਹੈ ਜਿਸ ਦੇ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਇਸਦਾ ਹੁਣ ਰਿਮਾਂਡ ਹਾਸਿਲ ਕੀਤੀ ਜਾਵੇਗਾ ਅਤੇ ਇਸ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਦੂਜੇ ਪਾਸੇ ਰੇਲਵੇ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲਗਾਤਾਰ ਭਗੌੜੀ ਔਰਤ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ ਉਸ ਨੂੰ ਬੜੀ ਹੀ ਮੁਸ਼ਕਤ ਤੋਂ ਬਾਅਦ ਕਾਬੂ ਕੀਤਾ ਗਿਆ ਹੈ। ਇਸ ਵੱਲੋਂ ਲਗਾਤਾਰ ਨਸ਼ਾ ਤਸਕਰੀ ਦਾ ਕੰਮ ਕੀਤਾ ਜਾ ਰਿਹਾ ਸੀ।
ਇਹ ਵੀ ਪੜੋ: ਹੁਸ਼ਿਆਰਪੁਰ: ਅਣਪਛਾਤੇ ਵਿਅਕਤੀਆਂ ਨੇ ਵਪਾਰੀ ਦੇ ਮੁੰਡੇ ਨੂੰ ਕੀਤਾ ਅਗਵਾ, ਦੇਖੋ ਵੀਡੀਓ