ਅੰਮ੍ਰਿਤਸਰ:ਇਕ ਪਾਸੇ ਜਿੱਥੇ ਗੈਂਗਸਟਰ ਜੱਗੂ ਭਗਵਾਨਪੁਰੀਆ ਕੋਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਅਤੇ ਕਈ ਹੋਰ ਮਾਮਲਿਆਂ ਵਿੱਚ ਵੱਖ ਵੱਖ ਜ਼ਿਲ੍ਹੇ ਦੀ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਉੱਥੇ ਹੀ ਦੂਜੇ ਪਾਸੇ ਪੁਲਿਸ ਵੱਲੋਂ ਵੱਡੀ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਜੱਗੂ ਭਗਵਾਪੁਰੀਆ ਦੇ 6 ਮੈਂਬਰਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ।
ਹੈਰੋਇਨ ਅਤੇ 9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ:ਪੁਲਿਸ ਸਬੰਧੀ ਦਿੱਤੀ ਗਈ ਜਾਣਕਾਰੀ ਮੁਤਾਬਿਕ ਜੱਗੂ ਗਰੁੱਪ ਨਾਲ ਸਬੰਧਿਤ ਤਿੰਨ ਸ਼ੂਟਰ ਅਤੇ ਤਿੰਨ ਨਸ਼ਾ ਤਸਕਰ ਗ੍ਰਿਫਤਾਰ ਕੀਤੇ ਗਏ ਹਨ। ਇਨ੍ਹਾਂ ਕੋਲੋਂ 5 ਹਥਿਆਰ, 1.5 ਕਿਲੋ ਹੈਰੋਇਨ ਅਤੇ 9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਨ੍ਹਾਂ ਗ੍ਰਿਫਤਾਰੀਆਂ ਨਾਲ ਸੰਭਾਵਿਤ ਕਤਲ ਅਤੇ 2 ਹਥਿਆਰਬੰਦ ਡਕੈਤੀਆਂ ਨੂੰ ਟਾਲਿਆ ਗਿਆ ਹੈ। ਇਸ ਤੋਂ ਪਹਿਲਾਂ ਜੰਡਿਆਲਾ ਵਿਖੇ ਦੇਰ ਰਾਤ ਹੋਈ ਫਾਇਰਿੰਗ ਦੌਰਾਨ ਪੁਲਿਸ ਨੇ ਇਸ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਸੀ।
ਮੁਖ਼ਬਰ ਦੀ ਸੂਚਨਾ ਦੇ ਆਧਾਰ ’ਤੇ ਕਾਰਵਾਈ: ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਪੁਲਿਸ ਅਧਿਕਾਰੀਆਂ ਨੇ ਗੱਲਬਾਤ ਕਰਦਿਆਂ ਮੀਡੀਆ ਨੂੰ ਦੱਸਿਆ ਕਿ ਮੁਖ਼ਬਰ ਦੀ ਸੂਚਨਾ ਦੇ ਆਧਾਰ ’ਤੇ ਦਿਹਾਤੀ ਪੁਲਿਸ ਵੱਲੋਂ ਪਿਛਲੇ ਦੱਸ ਦਿਨਾਂ ਤੋਂ ਇਕ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਸੀ ਜਿਸ ਵਿੱਚ ਪੁਲਿਸ ਵੱਲੋਂ ਜੱਗੂ ਭਗਵਾਨਪੁਰੀੱਆ ਗਿਰੋਹ ਦੇ ਛੇ ਮੈਂਬਰਾਂ ਨੂੰ ਕਾਬੂ ਕੀਤਾ ਗਿਆ। ਇਸ ਮੌਕੇ ਐੱਸਐੱਸਪੀ ਦਿਹਾਤੀ ਸਵਪਨ ਸ਼ਰਮਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਇਨ੍ਹਾਂ ਦੋਸ਼ੀਆਂ ਕੋਲੋਂ ਪੰਜ ਹਥਿਆਰ ਤੇ ਡੇਢ ਕਿਲੋ ਹੈਰੋਇਨ ਤਿੱਨ ਨੌੰ ਲੱਖ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।
ਦੱਸ ਦਿਨਾਂ ਤੋਂ ਇਕ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਸੀ: ਅੰਮ੍ਰਿਤਸਰ ਦਿਹਾਤੀ ਪੁਲਸ ਅਧਿਕਾਰੀਆਂ ਨੇ ਗੱਲਬਾਤ ਕਰਦਿਆਂ ਮੀਡੀਆ ਨੂੰ ਦੱਸਿਆ ਕਿ ਮੁਖ਼ਬਰ ਦੀ ਸੂਚਨਾ ਦੇ ਆਧਾਰ ’ਤੇ ਦਿਹਾਤੀ ਪੁਲਿਸ ਵੱਲੋਂ ਪਿਛਲੇ ਦੱਸ ਦਿਨਾਂ ਤੋਂ ਇਕ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਸੀ ਜਿਸ ਵਿੱਚ ਪੁਲਿਸ ਵੱਲੋਂ ਜੱਗੂ ਭਗਵਾਨਪੁਰੀੱਆ ਗਿਰੋਹ ਦੇ ਛੇ ਮੈਂਬਰਾਂ ਨੂੰ ਕਾਬੂ ਕੀਤਾ ਗਿਆ। ਇਸ ਮੌਕੇ ਐੱਸਐੱਸਪੀ ਦਿਹਾਤੀ ਸਵਪਨ ਸ਼ਰਮਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਇਨ੍ਹਾਂ ਦੋਸ਼ੀਆਂ ਕੋਲੋਂ ਪੰਜ ਹਥਿਆਰ ਤੇ ਡੇਢ ਕਿਲੋ ਹੈਰੋਇਨ ਅਤੇ 9 ਲੱਖ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।