ਅੰਮ੍ਰਿਤਸਰ: ਪੰਜਾਬ ਪੁਲਿਸ ਵੱਲੋਂ ਨਸ਼ੇ ਤੇ ਨਸ਼ਾ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਕੜੀ 'ਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਰਕੀ ਦੇ ਮਾਮਲੇ 'ਚ 4 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ 4 ਨਸ਼ਾ ਤਸਕਰਾਂ ਤੋਂ 98.42 ਲੱਖ ਰੁਪਏ ਡਰਗ ਮਨੀ ਬਰਾਮਦ ਕੀਤੀ ਹੈ।
ਅੰਮ੍ਰਿਤਸਰ ਪੁਲਿਸ ਨੇ 4 ਨਸ਼ਾ ਤਸਕਰਾਂ ਤੋਂ 98.42 ਲੱਖ ਰੁਪਏ ਡਰੱਗ ਮਨੀ ਕੀਤੀ ਬਰਾਮਦ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਰਕੀ ਦੇ ਮਾਮਲੇ 'ਚ 4 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ 4 ਨਸ਼ਾ ਤਸਕਰਾਂ ਤੋਂ 98.42 ਲੱਖ ਰੁਪਏ ਡਰਗ ਮਨੀ ਬਰਾਮਦ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰ ਇਨ੍ਹਾਂ ਖਿਲਾਫ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਲੋਪੋਕੇ ਦੇ ਮੁਖੀ, ਹਰਪਾਲ ਸਿੰਘ ਸੋਹੀ ਨੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਦੀ ਮਦਦ ਨਾਲ ਦਿਹਾਤੀ ਪੁਲਿਸ ਟੀਮ ਨੇ 4 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਸੀ। ਇਹ ਕਾਰਵਾਈ ਗੁਪਤ ਸੂਚਨਾ ਦੇ ਅਧਾਰ 'ਤੇ ਕੀਤੀ ਗਈ ਸੀ। ਪੁਲਿਸ ਨੇ ਮੁਲਜ਼ਮਾਂ ਕੋਲੋਂ 1 ਪਿਸਤੌਲ, 12 ਮੋਬਾਈਲ ਫੋਨ ਅਤੇ 3 ਵਿਦੇਸ਼ੀ ਸਿਮ ਤੇ 29.32 ਲੱਖ ਰੁਪਏ ਡਰਗ ਮਨੀ ਬਰਾਮਦ ਕੀਤੀ ਸੀ। ਇਨ੍ਹਾਂ ਵਿਚੋਂ ਕੁੱਝ ਮੁਲਜ਼ਮਾਂ ਨੂੰ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ, ਉਨ੍ਹਾਂ ਤੋਂ ਵੀ ਡਰਗ ਮਨੀ ਬਰਾਮਦ ਕੀਤੀ ਗਈ ਸੀ। ਸਾਰੇ ਮੁਲਜ਼ਮਾਂ ਵੱਲੋਂ ਬਰਾਮਦ ਕੀਤੀ ਗਈ ਕੁੱਲ ਡਰਗ ਮਨੀ 98.42 ਲੱਖ ਰੁਪਏ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਮੁਲਜ਼ਮਾਂ ਦੀ ਪਛਾਣ ਗੁਰਜੰਟ ਸਿੰਘ ਨਿਵਾਸੀ ਨੱਥੂਪੁਰਾ, ਸੁਖਜਿੰਦਰ ਸਿੰਘ ਨਿਵਾਸੀ ਖਿਆਲਾ ਕਲਾਂ, ਮਹਿਲ ਸਿੰਘ ਨਿਵਾਸੀ ਲੋਧੀ ਗੁੱਜਰ, ਟਹਿਲ ਸਿੰਘ ਨਿਵਾਸੀ ਲੋਧੀ ਗੁੱਜਰ ਵਜੋਂ ਹੋਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੇ ਕਿਸੇ ਵੱਡੇ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਹੋਣ ਦਾ ਖਦਸ਼ਾ ਪ੍ਰਗਟਾਇਆ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਜ਼ਿਲ੍ਹਾ ਅਦਾਲਤ 'ਚ ਪੇਸ਼ ਕਰ ਉਨ੍ਹਾਂ ਖਿਲਾਫ ਦੋ ਦਿਨੀਂ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਕਾਰਵਾਈ ਜਾਰੀ ਹੈ।