ਅੰਮ੍ਰਿਤਸਰ: ਬੇਅਦਬੀਆਂ ਦੇ ਮਾਮਲੇ ਨੂੰ ਲੈਕੇ ਜਿਥੇ ਸਿਆਸਤ ਪੁਰੀ ਤਰ੍ਹਾਂ ਗਰਮ ਹੈ, ਉਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਖ਼ਤ ਰੁਖ ਵਰਤਣਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਚੱਲਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਮਾਮਲਿਆਂ ਨੂੰ ਲੈਕੇ 11 ਵਜੇ ਬੈਠਕ ਬੁਲਾਈ ਗਈ ਹੈ। ਜਥੇਦਾਰ ਸਾਹਿਬ ਵਲੋਂ ਸ੍ਰੀ ਅਕਾਲ ਸਾਹਿਬ 'ਤੇ ਇਹ ਬੈਠਕ ਬੁਲਾਈ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦੇ ਮੈਨੇਜਰ ਜਸਪਾਲ ਸਿੰਘ ਨੇ ਦੱਸਿਆ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੁਲਾਈ ਗਈ ਇਸ ਬੈਠਕ 'ਚ ਸ਼ਾਮਲ ਹੋਣ ਲਈ ਕਈ ਸਿੱਖ ਜਥੇਬੰਦੀਆਂ, ਧਾਰਮਿਕ ਸੰਪਰਦਾਵਾਂ ਦੇ ਮੁਖੀਆਂ ਅਤੇ ਬੁੱਧੀਅਜੀਵੀਆਂ ਨੂੰ ਵੀ ਸੱਦਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੁਰਾਣੀ SIT ਦੇ ਮੁਖੀ ਰਣਬੀਰ ਸਿੰਘ ਖੱਟੜਾ ਨੂੰ ਵੀ ਇਸ ਬੈਠਕ 'ਚ ਸ਼ਾਮਲ ਹੋਣ ਲਈ ਸੱਦਿਆ ਗਿਆ ਹੈ।