ਪੰਜਾਬ

punjab

ETV Bharat / city

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ, ਜਾਂਚ ਜਾਰੀ - ਰੇਲ ਗੱਡੀ ਦੀ ਲਪੇਟ ਚ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ

ਦਿੱਲੀ-ਅੰਮ੍ਰਿਤਸਰ ਮੁੱਖ ਰੇਲ ਮਾਰਗ ਵਿਖੇ ਰੇਲ ਟਰੈਕ ’ਤੇ ਰੇਲਗੱਡੀ ਹੇਠ ਇੱਕ ਅਣਪਛਾਤੇ ਵਿਅਕਤੀ ਆ ਗਿਆ ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਲਾਸ਼ ਨੂੰ ਮੁਰਦਾ ਘਰ ’ਚ ਰਖਵਾ ਦਿੱਤਾ ਗਿਆ ਹੈ। ਫਿਲਹਾਲ ਵਿਅਕਤੀ ਦੀ ਸ਼ਨਾਖਤ ਨਹੀਂ ਹੋ ਸਕੀ ਹੈ।

ਰੇਲ ਗੱਡੀ ਦੀ ਲਪੇਟ ਚ ਆ ਕੇ ਅਣਪਛਾਤੇ ਵਿਅਕਤੀ ਦੀ ਮੌਤ
ਰੇਲ ਗੱਡੀ ਦੀ ਲਪੇਟ ਚ ਆ ਕੇ ਅਣਪਛਾਤੇ ਵਿਅਕਤੀ ਦੀ ਮੌਤ

By

Published : May 12, 2022, 5:40 PM IST

ਅੰਮ੍ਰਿਤਸਰ:ਜ਼ਿਲ੍ਹੇ ’ਚਦਿੱਲੀ-ਅੰਮ੍ਰਿਤਸਰ ਮੁੱਖ ਰੇਲ ਮਾਰਗ ਰੇਲ ਟਰੈਕ ’ਤੇ ਕਿਸੇ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਜੀਆਰਪੀ ਪੁਲਿਸ ਟੀਮ ਵਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਘਟਨਾ ਦੀ ਜਾਣਕਾਰੀ ਦਿੰਦਿਆਂ ਜੀਆਰਪੀ ਪੁਲਿਸ ਚੌਂਕੀ ਬਿਆਸ ਦੇ ਇੰਚਾਰਜ ਏਐਸਆਈ ਜਸਪਿੰਦਰ ਸਿੰਘ ਨੇ ਦੱਸਿਆ ਕਿ ਰੇਲ ਮਾਰਗ ਦੇ ਕਿਲੋਮੀਟਰ ਨੰ 467/12-14 ਦਰਮਿਆਨ ਢਿੱਲਵਾਂ ਬਿਆਸ ਰੇਲਵੇ ਸਟੇਸ਼ਨ ’ਤੇ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਜਿਸ ਦੀ ਸੂਚਨਾ ਮਿਲਣ ’ਤੇ ਘਟਨਾ ਸਥਾਨ ’ਤੇ ਪਹੁੰਚ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਦੂਜੇ ਪਾਸੇ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਦੀ ਉਮਰ 25 ਤੋਂ 30 ਦਰਮਿਆਨ ਹੈ ਅਤੇ ਮੁੱਢਲੀ ਜਾਂਚ ਦੌਰਾਨ ਮ੍ਰਿਤਕ ਦੇਹ ਪਾਸੋਂ ਕੋਈ ਸ਼ਨਾਖਤ ਪੱਤਰ ਨਾ ਮਿਲਣ ਕਾਰਣ ਉਸ ਦੀ ਪਛਾਣ ਨਹੀਂ ਹੋ ਸਕੀ ਹੈ, ਜਿਸ ਕਾਰਨ ਫਿਲਹਾਲ ਪੁਲਿਸ ਵਲੋਂ ਜਾਂਚ ਰਿਪੋਰਟ ਨੰ 50 ਅਨੁਸਾਰ ਸ਼ੁਰੂਆਤੀ ਜਾਂਚ ਚ 174 ਸੀਆਰਪੀਸੀ ਤਹਿਤ ਕਾਰਵਾਈ ਕਰਕੇ 72 ਘੰਟਿਆਂ ਲਈ ਮ੍ਰਿਤਕ ਦੇਹ ਦੀ ਸ਼ਨਾਖਤ ਕਰਨ ਲਈ ਸਿਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿੱਚ ਰੱਖੀ ਗਈ ਹੈ।

ਇਹ ਵੀ ਪੜੋ:ਮੁਹਾਲੀ ਧਮਾਕਾ ਮਾਮਲਾ: 5 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਨਿਸ਼ਾਨ ਸਿੰਘ, ਹੋਇਆ ਵੱਡਾ ਖੁਲਾਸਾ !

ABOUT THE AUTHOR

...view details