ਪੰਜਾਬ

punjab

ETV Bharat / city

ਬਸੇਰਾ ਯੋਜਨਾ ਤਹਿਤ ਦੀਵਾਲੀ 'ਤੇ ਇੱਕ ਹੋਰ ਤੋਹਫ਼ਾ - ਬਸੇਰਾ ਸਕੀਮ

ਓਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ ਬਸੇਰਾ ਸਕੀਮ ਦਾ ਮੁੱਖ ਮੰਤਵ ਪੰਜਾਬ ਨੂੰ ਸਲੱਮ ਤੋਂ ਮੁਕਤ ਕਰਨਾ ਹੈ ਅਤੇ ਸਲੱਮ ਨਾਗਰਿਕਾਂ ਨੁੰ ਮੁੱਢਲੀਆਂ ਸੇਵਾਵਾਂ ਪ੍ਰਦਾਨ ਕਰਨਾ ਹੈ।

ਬਸੇਰਾ ਯੋਜਨਾ ਤਹਿਤ ਦਿਵਾਲੀ 'ਤੇ ਇੱਕ ਹੋਰ ਤੋਹਫ਼ਾ
ਬਸੇਰਾ ਯੋਜਨਾ ਤਹਿਤ ਦਿਵਾਲੀ 'ਤੇ ਇੱਕ ਹੋਰ ਤੋਹਫ਼ਾ

By

Published : Nov 3, 2021, 9:51 PM IST

ਅੰਮ੍ਰਿਤਸਰ:ਉਪ ਮੁੱਖ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਅੱਜ (ਬੁੱਧਵਾਰ) ਪੰਜਾਬ ਸਰਕਾਰ ਦੀ ਬਸੇਰਾ ਯੋਜਨਾ ਅਧੀਨ ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਵਾਰਡ ਨੰ: 71 ਝਬਾਲ ਰੋਡ ਦੇ ਏਕਤਾ ਨਗਰ ਵਿਖੇ 32 ਝੁੱਗੀ ਝੌਪੜੀਆਂ ਵਾਲੇ ਪਰਿਵਾਰਾਂ ਨੂੰ ਉਨ੍ਹਾਂ ਦੀ ਜ਼ਮੀਨ ਦੇ ਮਾਲਕਾਨਾ ਹੱਕ ਦੇ ਸਰਟੀਫਿਕੇਟ ਦਿੱਤੇ।

ਕੀ ਹੈ ਮੁੱਖ ਮੰਤਵ ਬਸੇਰਾ ਸਕੀਮ ਦਾ

ਇਸ ਮੌਕੇ ਸੰਬੋਧਨ ਕਰਦਿਆਂ ਓਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ ਬਸੇਰਾ ਸਕੀਮ ਦਾ ਮੁੱਖ ਮੰਤਵ ਪੰਜਾਬ ਨੂੰ ਸਲੱਮ ਤੋਂ ਮੁਕਤ ਕਰਨਾ ਹੈ ਅਤੇ ਸਲੱਮ ਨਾਗਰਿਕਾਂ ਨੁੰ ਮੁੱਢਲੀਆਂ ਸੇਵਾਵਾਂ ਪ੍ਰਦਾਨ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਇਹ ਮਾਲਕਾਨਾ ਹੱਕ ਸਰਟੀਫਿਕੇਟ ਰਿਹਾਇਸ਼ੀ ਪਤੇ ਦੇ ਸਬੂਤ ਵਜੋਂ ਮੰਨਣਯੋਗ ਹੋਵੇਗਾ ਅਤੇ ਲਾਭਪਾਤਰੀ ਕਿਸੇ ਵਿੱਤੀ ਸੰਸਥਾ ਪਾਸੋਂ ਘਰ ਕਰਜਾ ਲੈਣ ਦੇ ਮੰਤਵ ਨਾਲ ਇਸ ਨੂੰ ਗਿਰਵੀ ਵੀ ਰੱਖ ਸਕਣਗੇ।

ਬਸੇਰਾ ਯੋਜਨਾ ਤਹਿਤ ਦਿਵਾਲੀ 'ਤੇ ਇੱਕ ਹੋਰ ਤੋਹਫ਼ਾ

ਪੰਜਾਬ ਸਰਕਾਰ ਦੇ ਦਿਵਾਲੀ 'ਤੇ ਤੋਹਫ਼ੇ

ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤੁਹਾਨੂੰ ਇਹ ਦਿਵਾਲੀ ਦਾ ਤੋਹਫਾ ਭੇਂਟ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਸਲੱਮ ਏਰੀਆ ਉਪਰ 12 ਲੱਖ ਰੁਪਏ ਖ਼ਰਚ ਕੇ ਨਵੀਂ ਸੜਕ ਵੀ ਬਣਾਈ ਜਾਵੇਗੀ ਅਤੇ ਉਕਤ ਜਗ੍ਹਾ ਤੇ 20 ਲੱਖ ਰੁਪਏ ਨਾਲ ਪਾਣੀ, ਸੀਵਰੇਜ਼ ਅਤੇ ਸਟਰੀਟ ਲਾਈਟਾਂ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਬਾਕੀ ਨਾਨ ਸਲੱਮ ਏਰੀਆ ਦੀ ਤਰ੍ਹਾਂ ਇਨ੍ਹਾਂ ਨੂੰ ਵੀ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਸ੍ਰੀ ਸੋਨੀ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਰਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ 3 ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਕਰਕੇ ਇੱਕ ਇਤਿਹਾਸਕ ਫੈਸਲਾ ਕੀਤਾ ਹੈ ਅਤੇ ਹੁਣ ਪੰਜਾਬ ਸਾਰੇ ਦੇਸ਼ ਵਿੱਚੋਂ ਸਸਤੀ ਬਿਜਲੀ ਮੁਹੱਈਆ ਕਰਨ ਵਾਲੇ ਸੂਬਾ ਬਣ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਨਾਲ ਲੋਕਾਂ ਨੂੰ ਘਰੇਲੂ ਵਰਤਣ ਲਈ ਮਿਲਣ ਵਾਲੇ ਸਾਫ਼ ਪਾਣੀ ਦੇ ਬਿੱਲਾਂ ਨੂੰ 50 ਰੁਪਏ ਨਾਮਾਤਰ ਰਾਸ਼ੀ ਦਾ ਭੁਗਤਾਨ ਕਰਕੇ ਲੋਕਾਂ ਦੇ ਹਿੱਤ ਵਿੱਚ ਫੈਸਲਾ ਕੀਤਾ ਹੈ।

ਸ੍ਰੀ ਸੋਨੀ ਨੇ ਕਿਹਾ ਕਿ ਸੂਬਾ ਸਰਕਾਰ ਨੇ 40 ਹਜ਼ਾਰ ਦੇ ਕਰੀਬ ਵਾਪਰੀਆਂ ਦਾ ਵੈਟ ਟੈਕਸ ਮੁਆਫ ਵੀ ਕੀਤਾ ਹੈ, ਜੋ ਵਪਾਰੀ ਵਰਗ ਲਈ ਵੱਡੀ ਰਾਹਤ ਸਾਬਤ ਹੋਵੇਗਾ। ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਸੇਰਾ ਯੋਜਨਾ ਤਹਿਤ ਜੇਕਰ ਕੋਈ ਲਾਭਪਾਤਰੀ ਰਹਿ ਗਿਆ ਹੈ, ਤਾਂ ਉਹ ਤੁੰਰਤ ਕਾਗਜਾਤ ਭਰ ਕੇ ਇਸ ਯੋਜਨਾ ਦਾ ਲਾਭ ਲੈ ਸਕਦਾ ਹੈ।

ਸ੍ਰੀ ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਚਰਨਜੀਤ ਸਿੰਘ ਚੰਨੀ ਰੋਜਾਨਾ ਲੋਕ ਹਿੱਤ ਵਿੱਚ ਵੱਡੇ ਫੈਸਲੇ ਲੇੈ ਰਹੇ ਹਨ। ਉਨ੍ਹਾਂ ਦੱਸਿਆ ਕਿ ਬਜੁਰਗਾਂ ਦੀਆਂ ਪੈਨਸ਼ਨਾਂ ਨੂੰ ਵੀ ਦੁੱਗਣਾ ਕਰ ਦਿੱਤਾ ਗਿਆ ਹੈ ਅਤੇ ਸ਼ਗਨ ਸਕੀਮ ਦੀ ਰਾਸ਼ੀ ਵਿੱਚ ਵੀ ਵਾਧਾ ਕੀਤਾ ਹੈ।

ਸ੍ਰੀ ਸੋਨੀ ਨੇ ਦੱਸਿਆ ਕਿ ਵਾਰਡ ਨੰ: 71 ਅਧੀਨ ਹੀ 65 ਕਿੱਲੇ ਨੂੰ ਜਾਂਦੀ ਸੜਕ ਜੋ ਕਿ ਪਿਛਲੇ ਕਈ ਸਾਲਾਂ ਤੋਂ ਨਹੀਂ ਬਣਾਈ ਗਈ ਉਸਨੂੰ 1 ਕਰੋੜ 75 ਲੱਖ ਰੁਪਏ ਦੇ ਨਾਲ ਬਣਾਇਆ ਜਾਵੇਗਾ ਅਤੇ ਜਿਸ ਦਾ ਕੰਮ ਵੀ ਅਗਲੇ ਹਫ਼ਤੇ ਤੱਕ ਸ਼ੁਰੁੂ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਜੋ ਵੀ ਵਾਅਦੇ ਕੀਤੇ ਸਨ, ਉਨ੍ਹਾਂ ਵਿੱਚੋਂ 90 ਫੀਸਦੀ ਵਾਅਦੇ ਪੂਰੇ ਕਰ ਦਿੱਤੇ ਗਏ ਹਨ ਅਤੇ ਬਾਕੀ ਰਹਿੰਦੇ ਵਾਅਦੇ ਵੀ ਇਕ ਮਹੀਨੇ ਦੇ ਅੰਦਰ ਅੰਦਰ ਪੂਰੇ ਕਰ ਦਿੱਤੇ ਜਾਣਗੇ।

ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਵੀ ਕਾਂਗਰਸ ਬਹੁਮੱਤ ਨਾਲ ਆਪਣੀ ਸਰਕਾਰ ਬਣਾਏਗੀ। ਇਸ ਮੌਕੇ ਬੋਲਦਿਆਂ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਅ੍ਰੰਮਿਤਸਰ ਨੇ ਕਿਹਾ ਕਿ ਬਹੁਤ ਹੀ ਖੁਸ਼ੀਆਂ ਵਾਲਾ ਦਿਨ ਹੈ ਅਤੇ ਇਨ੍ਹਾਂ ਪਰਿਵਾਰਾਂ ਲਈ ਖ਼ਾਸ ਹੀ ਦੀਵਾਲੀ ਹੈ ਜਿੰਨਾਂ ਨੂੰ ਸਰਕਾਰ ਵੱਲੋਂ ਅੱਜ ਜਮੀਨਾਂ ਦੇ ਮਾਲਕਾਨਾ ਹੱਕ ਦਿੱਤੇ ਗਏ ਹਨ।

ਇਹ ਵੀ ਪੜ੍ਹੋ:ਵਿਵਾਦਾਂ ‘ਚ ਰੈਪਰ ਬਾਦਸ਼ਾਹ, ਭੇਜਿਆ ਨੋਟਿਸ

ABOUT THE AUTHOR

...view details