ਅੰਮ੍ਰਿਤਸਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਬਾਘਾ ਪੁਰਾਣਾ ਵਿਖੇ ਹੋਣ ਜਾ ਰਹੇ ਕਿਸਾਨ ਮਹਾਂ ਸੰਮੇਲਨ 'ਚ ਹਿੱਸਾ ਲੈਣਗੇ। ਇਸ ਮੌਕੇ ਅਰਵਿੰਦ ਕੇਜਰੀਵਾਲ ਦਾ ਸਵਾਗਤ ਕਰਨ 'ਆਪ' ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅੰਮ੍ਰਿਤਸਰ ਏਅਰਪੋਰਟ ਪੁੱਜੇ। ਅੰਮ੍ਰਿਤਸਰ ਪੁੱਜਣ 'ਤੇ 'ਆਪ' ਆਗੂਆਂ ਤੇ ਵਰਕਰਾਂ ਨੇ ਕੇਜਰੀਵਾਲ ਦਾ ਨਿੱਘਾ ਸਵਾਗਤ ਕੀਤਾ।
ਕਿਸਾਨ ਮਹਾਂ ਸੰਮੇਲਨ 'ਚ ਹਿੱਸਾ ਲੈਣ ਲਈ ਅੰਮ੍ਰਿਤਸਰ ਪੁੱਜੇ ਅਰਵਿੰਦ ਕੇਜਰੀਵਾਲ - ਆਮ ਆਦਮੀ ਪਾਰਟੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਬਾਘਾ ਪੁਰਾਣਾ ਵਿਖੇ ਕਿਸਾਨ ਮਹਾਂ ਸੰਮੇਲਨ 'ਚ ਹਿੱਸਾ ਲੈਣਗੇ। ਇਸ ਮੌਕੇ ਅਰਵਿੰਦ ਕੇਜਰੀਵਾਲ ਦਾ ਸਵਾਗਤ ਕਰਨ 'ਆਪ' ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅੰਮ੍ਰਿਤਸਰ ਏਅਰਪੋਰਟ ਪੁੱਜੇ। ਅੰਮ੍ਰਿਤਸਰ ਪੁੱਜਣ 'ਤੇ 'ਆਪ' ਆਗੂਆਂ ਤੇ ਵਰਕਰਾਂ ਨੇ ਕੇਜਰੀਵਾਲ ਦਾ ਨਿੱਘਾ ਸਵਾਗਤ ਕੀਤਾ।
ਹਾਰੈਲੀ 'ਚ ਹਿੱਸਾ ਲੈਣ ਲਈ ਅੰਮ੍ਰਿਤਸਰ ਪੁੱਜੇ ਅਰਵਿੰਦ ਕੇਜਰੀਵਾਲ
ਮੀਡੀਆ ਦੇ ਰੁਬਰੂ ਹੁੰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦੇ ਕਿਸਾਨ ਸ਼ੁਰੂ ਤੋਂ ਹੀ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਤੇ ਮੇਰੀ ਪਾਰਟੀ ਪੂਰੀ ਤਰ੍ਹਾਂ ਕਿਸਾਨਾਂ ਦਾ ਸਮਰਥਨ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਕਿਸਾਨਾਂ ਨੂੰ ਧੰਨਵਾਦ ਕਹਿਣਾ ਚਾਹੁੰਦੇ ਹਾਂ ਕਿਉਂਕਿ ਉਹ ਅੰਦੋਲਨ ਦੇ ਮੁੱਢ ਤੋਂ ਹੀ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਖਿਲਾਫ ਕਿਸਾਨਾਂ ਦੀ ਅਗਵਾਈ ਕੀਤੀ ਹੈ।