ਅੰਮ੍ਰਿਤਸਰ:ਵਿਧਾਨ ਸਭਾ ਚੋਣਾਂ ਦੌਰਾਨ ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਹਲਕਾ ਮਜੀਠਾ ਦੀ ਸੀਟ 'ਤੇ ਇਸ ਵਾਰ ਰੌਚਿਕ ਮੁਕਾਬਲੇ ਹੋਣ ਜਾ ਰਹੇ ਹਨ, ਜਿੱਥੇ ਇੱਕ ਤਰਫ਼ ਭਰਾ ਭਰਾ ਨਾਲ ਚੋਣ ਲੜ ਰਹੇ ਹਨ ਅਤੇ ਦੂਸਰੇ ਪਾਸੇ ਮਾਝੇ ਦੇ ਜਰਨੈਲ ਵਜੋਂ ਜਾਣੇ ਜਾਂਦੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਚੋਣ ਲੜ ਰਹੇ ਹਨ।
ਦੱਸਣਯੋਗ ਹੈ ਕਿ ਮਜੀਠਾ ਵਿੱਚ ਕਾਂਗਰਸ ਪਾਰਟੀ ਵਲੋਂ ਜਗਵਿੰਦਰਪਾਲ ਸਿੰਘ ਜੱਗਾ ਮਜੀਠੀਆ ਚੋਣ ਮੈਦਾਨ 'ਚ ਹਨ ਅਤੇ ਦੂਸਰੇ ਪਾਸੇ ਆਮ ਆਦਮੀ ਪਾਰਟੀ ਵਲੋਂ ਉਨ੍ਹਾਂ ਦੇ ਵੱਡੇ ਭਰਾ ਲਾਲੀ ਮਜੀਠੀਆ ਚੋਣ ਮੈਦਾਨ ਵਿੱਚ ਨਿੱਤਰੇ ਹੋਏ ਹਨ, ਇਸ ਦੇ ਨਾਲ ਹੀ ਮਜੀਠਾ ਤੋਂ ਲਗਾਤਾਰ ਵਿਧਾਇਕ ਚੁਣੇ ਜਾਂਦੇ ਰਹੇ।
ਬਿਕਰਮ ਸਿੰਘ ਮਜੀਠੀਆ ਚੋਣ ਮੈਦਾਨ ਵਿੱਚ ਹਨ। ਕਾਂਗਰਸ ਪਾਰਟੀ ਵਲੋਂ ਹਲਕਾ ਮਜੀਠਾ ਤੋਂ ਉਮੀਦਵਾਰ ਜੱਗਾ ਮਜੀਠੀਆ ਨੇ ਲੋਕਾਂ ਨਾਲ ਰਾਬਤੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਕਾਂਗਰਸ ਸਰਕਾਰ ਵਲੋਂ ਕੀਤੇ ਕੰਮਾਂ ਨੂੰ ਮੁੱਖ ਰੱਖ ਕੇ ਲੋਕਾਂ ਵਿੱਚ ਜਾ ਰਹੇ ਹਨ ਅਤੇ ਜੇਕਰ ਵਿਧਾਇਕ ਚੁਣੇ ਜਾਂਦੇ ਹਨ ਤਾਂ ਲੋਕਾਂ ਦੀ ਰਾਏ ਨਾਲ ਵਿਕਾਸ ਕਾਰਜਾਂ ਦੇ ਫੈਸਲੇ ਲੈਣਗੇ।