ਪੰਜਾਬ

punjab

ETV Bharat / city

ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ ਨੌਜਵਾਨ ਉੱਤੇ ਜਾਨਲੇਵਾ ਹਮਲਾ, ਮੁਲਜ਼ਮਾਂ ਦੀ ਕੀਤੀ ਜਾ ਰਹੀ ਭਾਲ - ਮੁਲਜ਼ਮਾਂ ਦੀ ਕੀਤੀ ਜਾ ਰਹੀ ਭਾਲ

ਅੰਮ੍ਰਿਤਸਰ ਦੇ ਪਿੰਡ ਅਕਾਲਗੜ੍ਹ ਢਪੱਈਆ ਵਿਖੇ ਨੌਜਵਾਨ ਉੱਤੇ ਪੁਰਾਣੀ ਰੰਜ਼ਿਸ਼ ਦੇ ਚੱਲਦੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਦੌਰਾਨ ਨੌਜਵਾਨ ਬੂਰੀ ਤਰ੍ਹਾਂ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

attack on youth over old rivalry
ਨੌਜਵਾਨ ਉੱਤੇ ਜਾਨਲੇਵਾ ਹਮਲਾ

By

Published : Oct 6, 2022, 5:36 PM IST

ਅੰਮ੍ਰਿਤਸਰ: ਪੰਜਾਬ ’ਚ ਗੁੰਡਾਗਰਦੀ ਹੁਣ ਆਮ ਗੱਲ ਹੋ ਗਈ ਹੈ ਗੁੰਡਾ ਅਨਸਰਾਂ ਨੂੰ ਵੀ ਪੁਲਿਸ ਦਾ ਕੋਈ ਡਰ ਦਿਖਾਈ ਦਿੰਦਾ ਨਹੀਂ ਨਜ਼ਰ ਆ ਰਿਹਾ ਹੈ। ਜਿਸਦੇ ਚੱਲਦੇ ਗੁੰਡਾ ਅਨਸਰ ਸ਼ਰ੍ਹੇਆਮ ਗੋਲੀਆਂ ਚਲਾ ਕੇ ਇਹ ਲੋਕਾਂ ਨੂੰ ਸੱਟਾਂ ਲਾ ਕੇ ਫਰਾਰ ਹੋ ਜਾਂਦੇ ਹਨ ਪਰ ਉੱਥੇ ਹੀ ਇਨ੍ਹਾਂ ਉੱਤੇ ਪੁਲਿਸ ਦੀ ਕਾਰਗੁਜ਼ਾਰੀ ਢਿੱਲੀ ਵਿਖਾਈ ਦਿੰਦੀ ਨਜ਼ਰ ਆ ਰਹੀ ਹੈ।

ਇਸੇ ਤਰ੍ਹਾਂ ਦਾ ਮਾਮਲਾ ਅੰਮ੍ਰਿਤਸਰ ਦੇ ਪਿੰਡ ਅਕਾਲਗੜ੍ਹ ਢਪੱਈਆ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਪੁਰਾਣੀ ਰੰਜਿਸ਼ ਦੇ ਚਲਦੇ ਇਕ ਨੌਜਵਾਨ ’ਤੇ ਹਮਲਾ ਕੀਤਾ ਗਿਆ ਤਾਂ ਉਸ ਨੂੰ ਗੰਭੀਰ ਰੂਪ ਚ ਜ਼ਖ਼ਮੀ ਕਰ ਦਿੱਤਾ ਗਿਆ। ਜਿਸ ਨੂੰ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ।

ਨੌਜਵਾਨ ਉੱਤੇ ਜਾਨਲੇਵਾ ਹਮਲਾ

ਮਾਮਲੇ ਸਬੰਧੀ ਪੀੜਤ ਸੁਖਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਅਰੀਵਾਲ ਦੇ ਰਹਿਣ ਵਾਲੇ ਬਲਬੀਰ ਸਿੰਘ ਅਤੇ ਅਕਾਸ਼ਦੀਪ ਸਿੰਘ ਇਨਾਮ ਦੀ ਪੁਰਾਣੀ ਰੰਜਿਸ਼ ਸੀ ਇਸ ਨੂੰ ਲੈ ਕੇ ਕਈ ਵਾਰ ਧਮਕੀਆਂ ਵੀ ਦਿੱਤੀਆਂ ਗਈਆਂ ਸੀ। 26 ਸਤੰਬਰ ਬੀਤੀ ਰਾਤ ਦਸ ਵਜੇ ਦੇ ਕਰੀਬ ਜਦੋਂ ਉਹ ਆਪਣੇ ਕਮਰੇ ਚ ਸੁੱਤਾ ਹੋਇਆ ਸੀ ਤਾਂ ਬਾਹਰ ਤੋ ਕਿਸੀ ਨੇ ਕਮਰੇ ਦਾ ਦਰਵਾਜ਼ਾ ਖੜਕਾਇਆ। ਇਸ ਤੋਂ ਬਾਅਦ ਜਦੋ ਉਸ ਨੇ ਦਰਵਾਜਾ ਨਹੀਂ ਖੋਲ੍ਹਿਆ ਤਾਂ ਬਲਬੀਰ ਸਿੰਘ ਤੇ ਅਕਾਸ਼ਦੀਪ ਸਿੰਘ ਆਪਣੇ ਸਾਥੀਆਂ ਦੇ ਨਾਲ ਤੇਜ਼ਧਾਰ ਹਥਿਆਰ ਨਾਲ ਉਸ ਉੱਤੇ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ।

ਪੀੜਤ ਨੇ ਅੱਗੇ ਦੱਸਿਆ ਕਿ ਹਮਲੇ ਦੌਰਾਨ ਉਸਦੇ ਸਿਰ ਅਤੇ ਬਾਹਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਹਮਲੇ ਵਿੱਚ ਉਸਦੇ ਦੋਵੇਂ ਹੱਥਾਂ ਦੀਆਂ ਉਂਗਲੀਆਂ ਵੱਢੀਆਂ ਗਈਆਂ ਉਸਦੇ ਸਿਰ ਵਿੱਚ ਵੀ ਗੰਭੀਰ ਸੱਟ ਲੱਗ ਗਈ ਅਤੇ ਉਹ ਜ਼ਮੀਨ ਦੇ ਹੇਠਾਂ ਡਿੱਗ ਪਿਆ। ਜਦੋ ਉਸ ਦਾ ਪਰਿਵਾਰ ਉਸ ਨੂੰ ਬਚਾਉਣ ਲਈ ਅੱਗੇ ਆਇਆ ਤਾਂ ਉਹ ਧਮਕੀ ਦਿੰਦੇ ਹੋਏ ਫਰਾਰ ਹੋ ਗਏ।

ਉਸਨੇ ਅੱਗੇ ਦੱਸਿਆ ਕਿ ਇਸ ਸਾਰੀ ਘਟਨਾ ਦੀ ਜਾਣਕਾਰੀ ਉਨ੍ਹਾਂ ਨੇ ਪੁਲਿਸ ਨੂੰ ਦੇ ਦਿੱਤੀ ਹੈ ਪਰ ਪੁਲਿਸ ਵੱਲੋਂ ਹਮਲਾਵਰਾਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਪੀੜਤ ਅਤੇ ਉਸਦੇ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਮਲਾਵਰਾਂ ਤੇ ਬਣਦੀਆਂ ਧਾਰਾਵਾਂ ਲਗਾਈਆਂ ਜਾਣ ਤੇ ਮੈਨੂੰ ਇਨਸਾਫ ਦਿੱਤਾ ਜਾਵੇ।



ਉੱਥੇ ਹੀ ਦੂਜੇ ਪਾਸੇ ਥਾਣਾ ਜੰਡਿਆਲਾ ਗੁਰੂ ਦੇ ਪ੍ਰਭਾਰੀ ਅਮੋਲਕ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਖਦੀਪ ਦੇ ਬਿਆਨਾਂ ਤੇ ਬਲਬੀਰ ਦੇ ਅਕਾਸ਼ਦੀਪ ਤੇ ਉਨ੍ਹਾਂ ਦੇ ਹੋਰ ਪੰਜ ਅਣਪਛਾਤੇ ਸਾਥੀਆਂ ਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਜਿਨ੍ਹਾਂ ਨੂੰ ਫੜਨ ਲਈ ਛਾਪੇ ਮਾਰੀ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਮੈਡੀਕਲ ਰਿਪੋਰਟਾਂ ਆਉਣ ਤੋਂ ਬਾਅਦ ਹੀ ਧਾਰਾਵਾਂ ਚ ਵਾਧਾ ਕੀਤਾ ਜਾਵੇਗਾ।

ਇਹ ਵੀ ਪੜੋ:ਤਰਨਤਾਰਨ ਵਿੱਚ ਦਰੱਖਤ ਨਾਲ ਟੰਗਿਆ ਮਿਲਿਆ ਪਾਕਿਸਤਾਨੀ ਝੰਡਾ, ਪੁਲਿਸ ਨੇ ਕਬਜ਼ੇ ਵਿੱਚ ਲਿਆ

ABOUT THE AUTHOR

...view details