ਅੰਮ੍ਰਿਤਸਰ :ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਿਆਸ ਦਰਿਆ 'ਤੇ ਪਹੁੰਚ ਕੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਨੂੰ ਲੈ ਕੇ ਐਫਆਈਆਰ ਦਰਜ ਹੋਣ ਮਗਰੋਂ ਅਕਾਲੀ ਦਲ ਲਗਾਤਾਰ ਸੂਬਾ ਸਰਕਾਰ 'ਤੇ ਨਿਸ਼ਾਨਾ ਸਾਧ ਰਿਹਾ ਹੈ, ਉਥੇ ਹੀ ਦੂਜੇ ਪਾਸੇ ਬਿਆਸ ਮਾਈਨਿੰਗ ਮਾਮਲੇ ਨੂੰ ਲੈ ਲੋਕ ਇਨਸਾਫ ਪਾਰਟੀ ਨੇ ਵੱਡੇ ਖੁਲਾਸੇ ਕੀਤੇ ਹਨ।
ਦੱਸਣਯੋਗ ਹੈ ਕਿ ਸੁਖਬੀਰ ਬਾਦਲ ਦੀ ਛਾਪੇਮਾਰੀ ਤੋਂ ਬਾਅਦ ਅਕਾਲੀ ਦਲ ਵੱਲੋਂ ਲਗਾਤਾਰ ਕਾਂਗਰਸ ਪਾਰਟੀ ਤੇ ਪੰਜਾਬ ਪੁਲਿਸ ਉੱਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਅਕਾਲੀ ਦਲ ਦੀ ਸਰਕਾਰ ਸਮੇਂ ਇਸ ਮਾਮਲੇ 'ਚ ਲੋਕ ਇਨਸਾਫ ਪਾਰਟੀ ਉੱਤੇ ਵੀ ਧਾਰਾ 307 ਤਹਿਤ ਮਾਮਲੇ ਦਰਜ ਕੀਤਾ ਗਿਆ ਸੀ। ਅਕਾਲੀ ਭਾਜਪਾ ਸਰਕਾਰ ਦੇ ਸਮੇਂ ਵਿੱਚ ਰੇਤ ਦੀ ਮਾਈਨਿੰਗ ਨੂੰ ਵਧਾਵਾ ਮਿਲਿਆ ਹੈ।
ਇਸ ਬਾਰੇ ਲੋਕ ਇਨਸਾਫ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਚਰਨਦੀਪ ਭਿੰਡਰ ਨੇ ਦੱਸਿਆ ਕਿ ਪੰਜਾਬ ਵਿੱਚ ਨਜਾਇਜ਼ ਮਾਈਨਿੰਗ ਬੀਤੇ ਕਈ ਸਾਲਾਂ ਤੋਂ ਜਾਰੀ ਹੈ।ਅੱਜ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ ਜੋ ਐਫਆਈਆਰ ਦਰਜ ਕੀਤੀ ਗਈ ਹੈ, ਉਸ 'ਚ ਲੱਗੀਆਂ ਧਾਰਾਵਾਂ ਮਹਿਜ਼ ਲੋਕਾਂ ਨੂੰ ਧੋਖਾ ਦੇਣ ਲਈ ਹੈ। ਉਨ੍ਹਾਂ ਕਿਹਾ ਹਲਾਂਕਿ ਕੈਪਟਨ ਅਮਰਿੰਦਰ ਸਿੰਘ ਤੇ ਬਾਦਲ ਪਰਿਵਾਰ ਮਿਲ ਕੇ ਚੱਲ ਰਹੇ ਹਨ। ਇਸ ਬਾਰੇ ਸਭ ਜਾਣੂ ਹਨ। ਦੋਹਾਂ ਸਿਆਸੀ ਧਿਰਾਂ ਵਿਚਾਲੇ 40/60 ਦੀ ਰੇਸ਼ੋ ਚੱਲਦੀ ਹੈ ਜਦੋਂ ਕਿ ਨਵਜੋਤ ਸਿੰਘ ਸਿੱਧੂ ਹਮੇਸ਼ਾ ਹੀ 75/25 ਦੀ ਰੇਸ਼ੋ ਦੀ ਗੱਲ ਕਰਦੇ ਹਨ, ਜੋ ਕਿ ਇਸ ਤੋਂ ਵੱਧ ਵੀ ਹੋ ਸਕਦੀ ਹੈ।