ਅੰਮ੍ਰਿਤਸਰ : ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈਕੇ ਦੇਸ਼ ਦਾ ਅੰਨਦਾਤਾ ਦਿੱਲੀ ਦੀ ਹਿੱਕ 'ਤੇ 10 ਮਹੀਨਿਆਂ ਤੋਂ ਬੈਠਾ ਹੈ ਪਰ ਕੇਂਦਰ ਸਰਕਾਰ ਗੱਲ ਮੰਨਣ ਨੂੰ ਤਿਆਰ ਨਹੀਂ ਹੈ। ਜਿਸਦੇ ਰੋਸ ਵੱਜੋਂ ਅੱਜ ਸਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੀ ਕਾਲ ਦਿੱਤੀ ਸੀ ਜਿਸਦੇ ਚਲਦਿਆਂ ਅੱਜ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰਤ ਬੰਦ ਹੈ। ਇਸ ਦੌਰਾਨ ਕਈ ਤਰ੍ਹਾਂ ਦੀ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ।
ਅੱਜ ਅੰਮ੍ਰਿਤਸਰ ਦੇ ਗੋਲਡਨ ਗੇਟ ਉੱਤੇ ਵੀ ਕਿਸਾਨ ਜਥੇਬੰਦੀਆਂ ਨੇ ਸਾਰੇ ਰਾਹ ਬੰਦ ਕਰ ਦਿੱਤੇ ਤੇ ਗਏ। ਕਿਸਾਨਾਂ ਵੱਲੋਂ ਸੜਕ 'ਤੇ ਬੈਠ ਕੇ ਰੋਡ ਜਾਮ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਗਈ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤ ਬੰਦ ਦੇ ਚੱਲਦੇ ਫਰੀਦਕੋਟ ਜਿਲ੍ਹੇ ਅੰਦਰ ਵੱਖ-ਵੱਖ ਥਾਵਾਂ ’ਤੇ ਜਾਮ ਲਗਾਇਆ ਗਿਆ। ਅੱਜ ਦੇ ਬੰਦ ਵਿਚ ਉਨ੍ਹਾਂ ਨੂੰ ਹਰੇਕ ਵਰਗ ਦਾ ਸਾਥ ਮਿਲ ਰਿਹਾ। ਉਨ੍ਹਾਂ ਦੱਸਿਆ ਕਿ ਜਿੱਥੇ ਰੋਡ ਪੂਰੀ ਤਰ੍ਹਾਂ ਜਾਮ ਹਨ ਉੱਥੇ ਹੀ ਬਾਜ਼ਾਰ ਵੀ ਪੂਰੀ ਤਰ੍ਹਾਂ ਬੰਦ ਹਨ। ਉਨ੍ਹਾਂ ਕਿਹਾ ਕਿ ਜਿੰਨਾ ਸਮੇਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ ਉਨ੍ਹਾਂ ਸਮੇਂ ਉਹ ਇਹ ਸੰਘਰਸ਼ ਜਾਰੀ ਰੱਖਣਗੇ।