ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਹਰ ਮੁਸ਼ਕਿਲ ਦੀ ਘੜੀ ਵਿਖੇ ਅਗਾਂਹ ਵੱਧ ਸੰਗਤਾਂ ਦੀ ਮਦਦ ਲਈ ਅੱਗੇ ਆਉਂਦੀ ਹੈ। ਕੋਰੋਨਾ ਮਹਾਂਮਾਰੀ ਦੇ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਲੋਕਾਂ ਦੀ ਮਦਦ ਲਈ ਜਿਥੇ ਕੋਵਿਡ ਸੈਂਟਰ ਬਣਾਏ ਗਏ ਹਨ ਉਥੇ ਹੀ ਹੁਣ ਕੋਵਿਡ ਵੈਕਸੀਨ (Covid vaccine) ਦਾ ਕੈਂਪ ਲਗਾਇਆ ਗਿਆ ਹੈ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਹਮੇਸ਼ਾ ਹੀ ਮਾਨਵਤਾ ਦੀ ਭਲਾਈ ਲਈ ਕਾਰਜਸ਼ੀਲ ਰਹਿੰਦੀ ਹੈ, ਅਤੇ ਮੌਜ਼ੂਦਾ ਕੋਰੋਨਾ ਮਹਾਂਮਾਰੀ ਦੌਰਾਨ ਵੀ ਲਗਾਤਾਰ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ।
ਇਹ ਵੀ ਪੜੋ: ਸ਼੍ਰੋਮਣੀ ਕਮੇਟੀ ਵੱਲੋਂ ਲਗਾਤਾਰ ਮਾਨਵਤਾ ਦੀ ਸੇਵਾ ’ਚ ਪਾਇਆ ਜਾ ਰਿਹਾ ਯੋਗਦਾਨ
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਪੰਜਾਬ ਅੰਦਰ 8 ਕੋਵਿਡ ਸੈਂਟਰ ਬਣਾਏ ਗਏ ਹਨ। ਇਸ ਕਾਰਜ ਲਈ ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ 53 ਲੱਖ ਰੁਪਏ ਖਰਚੇ ਗਏ ਹਨ ਜੋ ਕਿ ਲੋਕਾਂ ਦੀ ਮੁਫ਼ਤ ਸੇਵਾ ਕੀਤੀ ਜਾ ਰਹੀ ਹੈ। ਇਸ ਮੌਕੇ ਬੀਬੀ ਜਗੀਰ ਕੌਰ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਇਸ ਕੈਂਪ ਦਾ ਲਾਭ ਲੈਣ ਲਈ ਆਪਣੇ ਅਧਾਰ ਕਾਰਡ ਲੈ ਕੇ ਟੀਕਾ (Covid vaccine) ਲਵਾਈਆ ਜਾ ਸਕਦਾ ਹੈ।