ਅੰਮ੍ਰਿਤਸਰ: ਸਾਬਕਾ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ ਹਨ। 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਬਿਹਾਰ ਦੇ ਕਟਿਹਾਰ ਜ਼ਿਲ੍ਹੇ ਵਿੱਚ ਸਿੱਧੂ ਵਿਰੁੱਧ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ ਹੋਇਆ ਸੀ। ਇਸ ਮਾਮਲੇ ਵਿੱਚ ਸਿੱਧੂ ਨੂੰ ਨੋਟਿਸ ਦੇਣ ਲਈ ਬਿਹਾਰ ਪੁਲਿਸ ਦੇ ਦੋ ਅਧਿਕਾਰੀ 18 ਜੂਨ ਤੋਂ ਸਿੱਧੂ ਦੇ ਘਰ ਦੇ ਬਾਹਰ ਨੋਟਿਸ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਹਾਲੇ ਤੱਕ ਸਿੱਧੂ ਨੇ ਉਨ੍ਹਾਂ ਤੋਂ ਨੋਟਿਸ ਨਹੀਂ ਲਿਆ, ਜਿਸ ਤੋਂ ਬਾਅਦ ਅੱਕੇ ਹੋਏ ਇਨ੍ਹਾਂ ਅਧਿਕਾਰੀਆਂ ਨੇ ਨੋਟਿਸ ਸਿੱਧੂ ਦੇ ਘਰ ਦੇ ਬਾਹਰ ਲਾ ਦਿੱਤਾ ਹੈ।
ਨਵਜੋਤ ਸਿੱਧੂ ਦੇ ਘਰ ਬਾਹਰ ਬਿਹਾਰ ਪੁਲਿਸ ਨੇ ਲਾਇਆ ਨੋਟਿਸ - bihar police
ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਸਾਬਕਾ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਨੋਟਿਸ ਦੇਣ ਲਈ ਆਈ ਬਿਹਾਰ ਪੁਲਿਸ ਨੇ ਅੱਕ ਕੇ ਨੋਟਿਸ ਸਿੱਧੂ ਦੇ ਘਰ ਦੇ ਬਾਹਰ ਲਾ ਦਿੱਤਾ।
ਮੀਡੀਆ ਨਾਲ ਗੱਲ ਕਰਦੇ ਹੋਏ ਜਨਾਰਦਨ ਰਾਮ ਨੇ ਕਿਹਾ ਕਿ ਉਹ ਬੀਤੀਂ 18 ਜੂਨ ਤੋਂ ਸਿੱਧੂ ਮਿਲਣ ਦੀ ਕੋਸ਼ਿਸ਼ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਸਿੱਧੂ ਨੇ ਤਾਂ ਕੀ ਮਿਲਣਾ ਸੀ ਉਨ੍ਹਾਂ ਦੇ ਨਿੱਜੀ ਸਹਾਇਕ ਅਤੇ ਸਟਾਫ ਵੀ ਸਹੀ ਤਰੀਕੇ ਨਾਲ ਗੱਲ ਨਹੀਂ ਕਰਦਾ। ਉਨ੍ਹਾਂ ਕਿਹਾ ਕਿਹਾ ਕਿ ਸਿੱਧੂ ਦੇ ਨੋਟਿਸ ਨਾ ਲੈਣ 'ਤੇ ਅੱਜ ਅੱਕ ਕੇ ਉਨ੍ਹਾਂ ਨੇ ਘਰ ਦੇ ਬਾਹਰ ਨੋਟਿਸ ਲਾਇਆ ਹੈ।
ਤੁਹਾਨੂੰ ਦੱਸ ਦਈਏ ਕਿ 2019 ਦੀਆਂ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਸੀ। ਸਿੱਧੂ ਨੇ ਕਟਿਹਾਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਤਾਰਿਕ ਅਨਵਰ ਦੇ ਪ੍ਰਚਾਰ ਦੌਰਾਨ ਇੱਕ ਚੋਣ ਰੈਲੀ ਵਿੱਚ ਭਾਸ਼ਣ ਦਿੰਦੇ ਹੋਏ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਸੀ। ਇਸ ਦੌਰਾਨ ਉਨ੍ਹਾਂ ਇੱਕ ਵਿਸ਼ੇਸ਼ ਭਾਈਚਾਰੇ ਨੂੰ ਅਪੀਲ ਕੀਤੀ ਸੀ।