ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਬੀਤੇ ਦਿਨ ਚੰਡੀਗੜ੍ਹ ਤੋਂ ਸਿੱਧਾ ਅੰਮ੍ਰਿਤਸਰ ਪਹੁੰਚੇ ਜਿੱਥੇ ਵੱਖ-ਵੱਖ ਥਾਵਾਂ ਤੇ ਉਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਇਸ ਤੋਂ ਇਲਾਵਾ ਤੜਕਸਾਰ ਬਿਕਰਮ ਮਜੀਠੀਆ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ (Bikram Majithia paid obeisance to Darbar Sahib) ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਅਤੇ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ।
ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜੋ ਆਪਣੇ ਪਰਿਵਾਰ ਸਮੇਤ ਗੁਰੂ ਚਰਨਾਂ ’ਚ ਨਤਮਸਤਕ ਹੋਣ ਪਹੁੰਚੇ ਹਨ ਕਿਉਂਕਿ ਵਾਹਿਗੁਰੂ ਦੀ ਕਿਰਪਾ ਦੇ ਨਾਲ ਹੀ ਸੱਚ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਹਰ ਉਸ ਵਿਅਕਤੀ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ਦੀ ਜ਼ਮਾਨਤ ਲਈ ਅਰਦਾਸ ਬੇਨਤੀਆਂ ਕੀਤੀਆਂ ਹਨ ਅਤੇ ਅੱਜ ਉਹ ਇਕ ਨਿਮਾਣੇ ਸਿੱਖ ਵਜੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਚ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਪਹੁੰਚੇ ਹਨ ਤੇ ਗੁਰੂ ਦਾ ਸ਼ੁਕਰਾਨਾ ਕਰਨ ਪਹੁੰਚੇ ਹਨ।