ਅੰਮ੍ਰਿਤਸਰ: ਜਿਥੇ ਇੱਕ ਪਾਸੇ ਕਿਸਾਨ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਦਿੱਲੀ ਦੇ ਬਾਰਡਰਾਂ 'ਤੇ ਤਿੰਨ ਮਹੀਨੇ ਤੋਂ ਡੱਟੇ ਹੋਏ ਹਨ,ਉਥੇ ਹੀ ਪੰਜਾਬ ਦੀ ਸਿਆਸਤ 'ਤੇ ਕਿਸਾਨ ਅੰਦੋਲਨ ਦਾ ਅਸਰ ਵਿਖਾਈ ਦੇ ਰਿਹਾ ਹੈ। ਅੰਮ੍ਰਿਤਸਰ ਤੋਂ ਭਾਜਪਾ ਦੇ ਜ਼ਿਲ੍ਹਾ ਸਕੱਤਰ ਕੰਵਲਜੀਤ ਸਿੰਘ ਨੇ ਪਾਰਟੀ ਛੱਡ ਸਾਥੀਆਂ ਨਾਲ ਸ਼੍ਰੋਮਣੀ ਅਕਾਲੀ ਦਲ 'ਚ ਸ਼ਮੂਲੀਅਤ ਕਰ ਲਈ ਹੈ।
ਇਸ ਤੋਂ ਇਲਾਵਾ ਅਜਨਾਲਾ ਵਿੱਚ ਵੀ ਇੱਕ ਪਰਿਵਾਰ ਨੇ ਕਾਂਗਰਸ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਮੂਲੀਅਤ ਕੀਤੀ ਹੈ।
ਅਕਾਲੀ ਦਲ 'ਚ ਸ਼ਾਮਲ ਹੋਏ ਭਾਜਪਾ ਦੇ ਜ਼ਿਲ੍ਹਾ ਸਕੱਤਰ ਇਸ ਮੌਕੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕਿਹਾ ਕਿ ਅੱਜ ਸਰਾਏ ਵਿਖੇ ਭਾਜਪਾ ਦੇ ਜ਼ਿਲ੍ਹਾ ਸਕੱਤਰ ਭਾਜਪਾ ਨੂੰ ਛੱਡ ਆਪਣੇ ਸਾਥੀਆਂ ਸਣੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਉਥੇ ਹੀ ਉਨ੍ਹਾਂ ਅਜਨਾਲਾ ਦੇ ਸੋਹਣ ਸਿੰਘ ਦੇ ਪਰਿਵਾਰ ਨੇ ਕਾਂਗਰਸ ਛੱਡ ਅਕਾਲੀ ਦਲ 'ਚ ਸ਼ਾਮਲ ਹੋਣ 'ਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਪਾਰਟੀ ਸ਼ਾਮਲ ਹੋਏ ਲੋਕਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦਿੱਤੇ ਜਾਣ ਦੀ ਗੱਲ ਆਖੀ।
ਪਾਰਟੀ ਛੱਡ ਅਕਾਲੀ ਦਲ 'ਚ ਸ਼ਾਮਲ ਹੋਏ ਭਾਜਪਾ ਦੇ ਜ਼ਿਲ੍ਹਾ ਸਕੱਤਰ ਕੰਵਲਜੀਤ ਸਿੰਘ ਨੇ ਕਿਹਾ ਕਿ ਉਹ ਭਾਜਪਾ ਦੀਆਂ ਕਿਸਾਨ ਵਿਰੋਧੀ ਨੀਤੀਆਂ ਤੋਂ ਤੰਗ ਹੋ ਕੇ ਅਕਾਲੀ ਦਲ 'ਚ ਸ਼ਾਮਲ ਹੋਏ ਹਨ। ਉਨ੍ਹਾਂ ਪਾਰਟੀ ਵੱਲੋਂ ਸੌਪੀ ਗਈ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣ ਦਾ ਵਾਅਦਾ ਕੀਤਾ।