ਅੰਮ੍ਰਿਤਸਰ :ਭਾਜਪਾ ਪਾਰਟੀ ਵੱਲੋਂ ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਚੋਣ ਦਫ਼ਤਰ ਖੋਲ੍ਹੇ ਗਏ ਹਨ। ਇਸ ਮੌਕੇ ਭਾਜਪਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਵੀ ਅੰਮ੍ਰਿਤਸਰ ਵਿਖੇ ਚੋਣ ਦਫ਼ਤਰ ਦੇ ਉਦਘਾਟਨ ਸਮਾਰੋਹ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਭਾਜਪਾ ਪਾਰਟੀ ਦੇ ਕਈ ਨੇਤਾ ਮੌਜੂਦ ਰਹੇ।
ਭਾਜਪਾ ਨੇ ਅੰਮ੍ਰਿਤਸਰ ਸਮੇਤ ਤਿੰਨ ਜ਼ਿਲ੍ਹਿਆਂ 'ਚ ਖੋਲ੍ਹੇ ਚੋਣ ਦਫ਼ਤਰ - Gurdaspur
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਜਾਰੀ ਹਨ। ਭਾਜਪਾ ਪਾਰਟੀ ਨੇ ਅੱਜ ਸੂਬੇ ਦੇ ਅੰਮ੍ਰਿਤਸਰ ਸਮੇਤ ਤਿੰਨ ਜ਼ਿਲ੍ਹਿਆਂ ਵਿੱਚ ਚੋਣ ਦਫ਼ਤਰ ਖੋਲ੍ਹਿਆ। ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਅੰਮ੍ਰਿਤਸਰ ਪੁੱਜੇ।
![ਭਾਜਪਾ ਨੇ ਅੰਮ੍ਰਿਤਸਰ ਸਮੇਤ ਤਿੰਨ ਜ਼ਿਲ੍ਹਿਆਂ 'ਚ ਖੋਲ੍ਹੇ ਚੋਣ ਦਫ਼ਤਰ](https://etvbharatimages.akamaized.net/etvbharat/images/768-512-3028139-thumbnail-3x2-asr2.jpg)
ਉਦਘਾਟਨ ਸਮਾਰੋਹ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬੇ ਦੇ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਇਲਾਵਾ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿਖੇ ਵੀ ਅੱਜ ਚੋਣ ਦਫ਼ਤਰ ਖੋਲ੍ਹੇ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਪਾਰਟੀ ਉੱਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਉੱਤੇ ਭ੍ਰਿਸ਼ਟਾਚਾਰ ਦੇ ਤਰੀਕੇ ਨਾਲ ਚੋਣ ਲੜਨ ਦਾ ਦੋਸ਼ ਲਗਾਇਆ। ਇਸ ਤੋਂ ਇਲਾਵਾ ਉਨ੍ਹਾਂ ਜਲਦ ਹੀ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਤੋਂ ਉਮੀਦਵਾਰਾਂ ਦੇ ਨਾਂਅ ਐਲਾਨੇ ਜਾਣ ਦੀ ਗੱਲ ਕਹੀ। ਉਨ੍ਹਾਂ ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਮੁੜ ਕੇਂਦਰ ਅਤੇ ਸੂਬੇ ਵਿੱਚ ਭਾਜਪਾ ਪਾਰਟੀ ਦੀ ਸਰਕਾਰ ਬਣਨ ਦੀ ਆਸ ਪ੍ਰਗਟਾਈ ਹੈ।