ਅੰਮ੍ਰਿਤਸਰ: ਕੋਰੋਨਾ ਦੇ ਚੱਲਦਿਆਂ ਸੂਬਾ ਸਰਕਾਰ ਵਲੋਂ ਸਖ਼ਤ ਯਤਨ ਕੀਤੇ ਜਾ ਰਹੇ ਹਨ। ਇਸ ਦੇ ਚੱਲਦਿਆਂ ਸੂਬੇ 'ਚ ਵੈਕਸੀਨੇਸ਼ਨ ਵੀ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਭਾਜਪਾ ਵਲੋਂ ਵੀ ਸਿਆਸੀ ਲਾਹਾ ਲੈਣ ਦੇ ਚੱਲਦਿਆਂ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ। ਇਸ ਦੇ ਚੱਲਦਿਆਂ ਭਾਜਪਾ ਵਲੋਂ ਅੰਮ੍ਰਿਤਸਰ ਛੇਹਰਟਾ ਰੋਡ 'ਤੇ ਬਣੇ ਇੱਕ ਹੋਟਲ 'ਚ ਵੀਕਐਂਡ ਲੌਕ ਡਾਊਨ ਦੌਰਾਨ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ। ਜਿਸ 'ਚ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵੀ ਉਚੇਚੇ ਤੌਰ 'ਤੇ ਪਹੁੰਚੇ।
ਇਸ ਮੌਕੇ ਸ਼ਵੇਤ ਮਲਿਕ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੌਜੂਦਾ ਸਮਾਂ ਮਹਾਂਮਾਰੀ ਦਾ ਸਮਾਂ ਹੈ, ਇਸ ਲਈ ਸਭ ਨੂੰ ਮਿਲ ਕੇ ਕੋਰੋਨਾ ਮਹਾਂਮਾਰੀ ਖਿਲਾਫ਼ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਕਜੁੱਟਤਾ ਨਾਲ ਹੀ ਮਹਾਂਮਾਰੀ 'ਤੇ ਕਾਬੂ ਪਾਇਆ ਜਾ ਸਕਦਾ ਹੈ।