ਅੰਮ੍ਰਿਤਸਰ:ਪਾਕਿਸਤਾਨ ਆਪਣੀ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਜਿਸ ਦੇ ਚੱਲਦੇ ਸਰਹੱਦ ’ਤੇ ਲਗਾਤਾਰ ਡਰੋਨ ਦੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਇਸੇ ਤਰ੍ਹਾਂ ਹੀ ਤਾਜ਼ਾ ਮਾਮਲਾ ਭਾਰਤ ਪਾਕਿਸਤਾਨ ਸਰਹੱਦ ’ਤੇ ਥਾਣਾ ਲੋਪੋਕੇ ਅਧੀਨ ਡਰੋਨ ਦੀ ਹਲਚਲ ਦਿਖਾਈ ਦਿੱਤੀ ਜਿਸ ਤੋਂ ਬਾਅਦ ਬੀਐੱਸਐਫ ਦੇ ਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ।
ਬੀਐੱਸਐਫ ਨੇ ਕੀਤੀ ਫਾਇਰਿੰਗ: ਮਿਲੀ ਜਾਣਕਾਰੀ ਮੁਤਾਬਿਕ ਲੋਪੋਕੇ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਦੀ ਬੀਓਪੀ ਵਿਖੇ ਦੇਰ ਰਾਤ ਬੀਐਸਐਫ ਦੇ ਜਵਾਨਾਂ ਨੂੰ ਡਰੋਨ ਦੀ ਹਲਚਲ ਦਿਖਾਈ ਦਿੱਤੀ। ਇਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਤੁਰੰਤ ਹਰਕਤ ਵਿਚ ਆਉਂਦੇ ਹੋਏ ਡਰੋਨ ਵੱਲ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਡਰੋਨ ਮੁੜ ਤੋਂ ਪਾਕਿਸਤਾਨ ਵੱਲ ਨੂੰ ਵਾਪਸ ਚਲਾ ਗਿਆ।