ਅੰਮ੍ਰਿਤਸਰ: ਪੰਜਾਬ ਵਿੱਚ ਨਵੀਂ ਬਣੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵਿੱਚ ਬਤੌਰ ਕੈਬਨਿਟ ਮੰਤਰੀ ਪੰਜਾਬ ਦਾ ਅਹੁਦਾ ਸੰਭਾਲਣ ਵਾਲੇ ਡਾ. ਰਾਜ ਕੁਮਾਰ ਵੇਰਕਾ (Cabinet Minister Raj Kumar Verka) ਆਪਣੇ ਸ਼ਹਿਰ ਅੰਮ੍ਰਿਤਸਰ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਦਾ ਪੁਲਿਸ ਦੇ ਜਵਾਨਾਂ ਵੱਲੋਂ ਸਲਾਮੀ ਦੇ ਕੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਅੰਮ੍ਰਿਤਸਰ ਦੇ ਲੋਕਾ ਨੇ ਅਤੇ ਜੋ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਜੋ ਪਿਆਰ ਬਖਸ਼ਿਆ ਹੈ ਉਸ ਦੇ ਚਲੱਦੇ ਉਹ ਇਸੇ ਤਰ੍ਹਾਂ ਹੀ ਲੋਕਾਂ ਦੀ ਸੇਵਾ ’ਚ ਹਰ ਸਮੇਂ ਹਾਜਰ ਰਹਿਣਗੇ। ਨਾਲ ਹੀ ਉਨ੍ਹਾਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਆੜੇ ਹੱਥੀ ਵੀ ਲਿਆ।
ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਯੂਪੀ ’ਚ ਕਿਸਾਨਾਂ ’ਤੇ ਜੋ ਤਸ਼ੱਦਦ ਹੋਇਆ ਹੈ ਉਹ ਇੱਕ ਤਰ੍ਹਾਂ ਨਾਲ ਤਾਲਿਬਾਨੀ ਹਮਲਾ ਹੈ। ਉਨ੍ਹਾਂ ਅੱਗੇ ਕਿਹਾ ਪਹਿਲਾਂ ਮੋਦੀ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ ਸੀ ਪਰ ਹੁਣ ਸਿੱਧਾ ਹੀ ਸਰਕਾਰ ਕਿਸਾਨਾਂ ਨੂੰ ਹੀ ਕੁਚਲਣ ਦੀ ਕੋਸ਼ਿਸ਼ ਕਰ ਰਹੀ ਹੈ। ਜੋ ਕਿ ਬਹੁਤ ਹੀ ਨਿੰਦਣਯੋਗ ਹੈ।
ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੋ ਵੀ ਕਿਸਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਉਣ ਜਾਂਦਾ ਹੈ ਉਸ ਨੂੰ ਯੂਪੀ ਪੁਲਿਸ ਉਨ੍ਹਾਂ ਨੂੰ ਜੇਲ੍ਹ ਚ ਬੰਦ ਕਰ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿਸ ਤਰੀਕੇ ਨਾਲ ਲੋਕਤੰਤਰ ਦੀ ਹੱਤਿਆ ਹੋ ਰਹੀ ਹੈ, ਪਰ ਪੀਐੱਮ ਮੋਦੀ ਵੱਲੋਂ ਇਸ ਸਬੰਧ ’ਚ ਕੁਝ ਵੀ ਨਹੀਂ ਬੋਲਿਆ ਜਾ ਰਿਹਾ ਹੈ।