ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪਰਿਵਾਰ ਸਣੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਥੇ ਉਨ੍ਹਾਂ ਨੇ ਸ੍ਰੀ ਅਖੰਡ ਸਾਹਿਬ ਜੀ ਦਾ ਭੋਗ ਪਾਇਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਬਾਅਦ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪਹੁੰਚੇ।
ਮੀਡੀਆ ਨਾਲ ਰੁਬਰੂ ਹੁੰਦੇ ਹੋਏ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਦਾ ਦਰਦ ਬਿਆਨ ਕੀਤਾ। ਬੀਬੀ ਬਾਦਲ ਨੇ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਨੂੰ ਇੱਕ ਮਹੀਨਾ ਹੋ ਗਿਆ ਹੈ। ਇਸ ਦੇ ਬਾਵਜੂਦ ਕੇਂਦਰ ਸਰਕਾਰ ਕਿਸਾਨਾਂ ਦੇ ਦਰਦ ਨੂੰ ਨਹੀਂ ਸਮਝ ਰਹੀ। ਉਨ੍ਹਾਂ ਕਿਸਾਨਾਂ ਦੇ ਸੰਘਰਸ਼ ਦੇ ਦੌਰਾਨ ਧਰਨੇ 'ਤੇ ਬੈਠਣ ਕਾਰਨ ਹੋਣ ਵਾਲੀਆਂ ਤਿੰਨ ਪ੍ਰਦਰਸ਼ਨਕਾਰੀਆਂ ਦੀ ਮੌਤ 'ਤੇ ਸੋਗ ਪ੍ਰਗਟਾਇਆ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਿਸਾਨਾਂ ਦਾ ਪਰਿਵਾਰ ਤੇ ਬੱਚਿਆਂ ਸਣੇ ਸਪਰਿਵਾਰ ਸੜਕਾਂ 'ਤੇ ਰੁਲਣਾ ਮੰਦਭਾਗਾ ਹੈ। ਉਨ੍ਹਾਂ ਆਖਿਆ ਆਗਮੀ ਸਮੇਂ 'ਚ ਜਨਤਾ ਕੇਂਦਰ ਸਰਕਾਰ ਨੂੰ ਪੂਰੀ ਤਰ੍ਹਾਂ ਬਲੈਕਆਊਟ ਕਰ ਦੇਵੇਗੀ।