ਪੰਜਾਬ

punjab

ETV Bharat / city

ਪੰਜਾਬੀ ਸੂਬਾ ਮੋਰਚੇ ਦੌਰਾਨ ਦਰਬਾਰ ਸਾਹਿਬ 'ਤੇ ਹੋਏ ਹਮਲੇ ਦੀ ਯਾਦ 'ਚ ਸਮਾਗਮ

ਕਾਂਗਰਸ ਸਰਕਾਰ ਦੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਅਤੇ ਪੰਜਾਬ ਦੇ ਮੁੱਖ ਮੰਤਰੀ ਭੀਮ ਸੈਨ ਸੱਚਰ ਸਨ।ਇਸ ਹਮਲੇ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਕਰਵਾਇਆ ਜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 2 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਅਤੇ ਅੱਜ ਇਸ ਦਾ ਭੋਗ ਪਾਇਆ ਗਿਆ।

ਪੰਜਾਬੀ ਸੂਬਾ ਮੋਰਚੇ ਦੌਰਾਨ ਦਰਬਾਰ ਸਾਹਿਬ 'ਤੇ ਹੋਏ ਹਮਲੇ ਦੀ ਯਾਦ 'ਚ ਸਮਾਗਮ
ਪੰਜਾਬੀ ਸੂਬਾ ਮੋਰਚੇ ਦੌਰਾਨ ਦਰਬਾਰ ਸਾਹਿਬ 'ਤੇ ਹੋਏ ਹਮਲੇ ਦੀ ਯਾਦ 'ਚ ਸਮਾਗਮ

By

Published : Jul 4, 2021, 1:39 PM IST

ਅੰਮ੍ਰਿਤਸਰ: ਪੰਜਾਬੀ ਸੂਬਾ ਮੋਰਚੇ ਦੌਰਾਨ 4 ਜੁਲਾਈ 1955 ਨੂੰ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕਰਵਾਇਆਂ ਗਿਆ। ਇਹ ਹਮਲਾ 3 ਅਤੇ 4 ਜੁਲਾਈ 1955 ਦੀ ਦਰਮਿਆਨੀ ਰਾਤ ਨੂੰ ਕੀਤਾ ਗਿਆ। ਇਸ ਦੌਰਾਨ ਹਕੂਮਤ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਵੱਡੀ ਗਿਣਤੀ ਵਿਚ ਪੁਲਿਸ ਭੇਜੀ ਗਈ। ਜਿਸ ਦੀ ਅਗਵਾਈ ਡੀ.ਆਈ.ਜੀ. ਮਹਾਸ਼ਾ ਅਸ਼ਵਨੀ ਕੁਮਾਰ ਸ਼ਰਮਾ ਨੇ ਕੀਤੀ ਸੀ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਉਸ ਸਮੇਂ ਕਾਂਗਰਸ ਸਰਕਾਰ ਦੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਅਤੇ ਪੰਜਾਬ ਦੇ ਮੁੱਖ ਮੰਤਰੀ ਭੀਮ ਸੈਨ ਸੱਚਰ ਸਨ।ਇਸ ਹਮਲੇ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਕਰਵਾਇਆ ਜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 2 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਅਤੇ ਅੱਜ ਇਸ ਦਾ ਭੋਗ ਪਾਇਆ ਗਿਆ।

ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਸੁਰਜੀਤ ਸਿੰਘ ਭਿੱਟੇਵੱਡ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜੂਨ 1984 ਵਿਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਤੋਂ ਪਹਿਲਾਂ ਪੰਜਾਬੀ ਸੂਬਾ ਮੋਰਚਾ ਨੂੰ ਦਬਾਉਣ ਲਈ ਵੀ ਇਸ ਪਾਵਨ ਅਸਥਾਨ ’ਤੇ ਹਮਲਾ ਕੀਤਾ ਗਿਆ ਸੀ।

ਪੰਜਾਬੀ ਸੂਬਾ ਮੋਰਚੇ ਦੌਰਾਨ ਦਰਬਾਰ ਸਾਹਿਬ 'ਤੇ ਹੋਏ ਹਮਲੇ ਦੀ ਯਾਦ 'ਚ ਸਮਾਗਮ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿਚ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਕਾਂਗਰਸ ਨੇ ਹਮੇਸ਼ਾ ਹੀ ਧੱਕਾ ਕੀਤਾ ਹੈ। ਜਿਸ ਤਹਿਤ ਅਜ਼ਾਦੀ ਦੇ ਮਹਿਜ਼ 7 ਸਾਲਾਂ ਬਾਅਦ ਹੀ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ 1984 ਵਿਚ ਸਿੱਖਾਂ ਦੀ ਨਸਲਕੁਸ਼ੀ ਕਰਨ ਵਾਲੀ ਕਾਂਗਰਸ ਜਮਾਤ ਦੀ ਸ਼ੁਰੂ ਤੋਂ ਮਨਸ਼ਾ ਸਿੱਖ ਵਿਰੋਧੀ ਰਹੀ ਹੈ।
ਇਹ ਵੀ ਪੜ੍ਹੋ :-ਬਿਜਲੀ ਮੁੱਦੇ ਨੂੰ ਲੈ ਕੇ ਨਵਜੋਤ ਸਿੱਧੂ ਦਾ ਮੁੜ ਟਵੀਟ ਬੰਬ

ABOUT THE AUTHOR

...view details