ਪੰਜਾਬ

punjab

ETV Bharat / city

ਭਾਈ ਬਲਵਿੰਦਰ ਸਿੰਘ ਜਟਾਣਾ ਦੀ ਬਰਸੀ, ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਭਾਈ ਚਰਨਜੀਤ ਸਿੰਘ ਚੰਨਾ ਬੱਬਰ ਦੀ ਬਰਸੀ ਉੱਤੇ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

balwinder singh jatana death anniversary
ਬਲਵਿੰਦਰ ਸਿੰਘ ਜਟਾਣਾ ਦੀ ਬਰਸੀ

By

Published : Sep 4, 2022, 12:31 PM IST

Updated : Sep 4, 2022, 5:36 PM IST

ਅੰਮ੍ਰਿਤਸਰ: ਭਾਈ ਬਲਵਿੰਦਰ ਸਿੰਘ ਜਟਾਣਾ (balwinder singh jatana) ਅਤੇ ਭਾਈ ਚਰਨਜੀਤ ਸਿੰਘ ਚੰਨਾ ਬੱਬਰ ਦੀ ਬਰਸੀ ਮੌਕੇ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਉਨ੍ਹਾਂ ਦੀ ਬਰਸੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਬਿੱਟੂ, ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਭਾਈ ਚਰਨਜੀਤ ਸਿੰਘ ਚੰਨਾ ਬੱਬਰ ਦੇ ਪਰਿਵਾਰਕ ਮੈਂਬਰ ਵੀ ਇਸ ਭੋਗ ਵਿੱਚ ਪਹੁੰਚੇ ਹਨ।




ਭਾਈ ਬਲਵਿੰਦਰ ਸਿੰਘ ਜਟਾਣਾ ਦੀ ਬਰਸੀ ਮੌਕੇ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਪਾਏ ਭੋਗ




ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਬਿੱਟੂ ਨੇ ਜਾਣਕਾਰੀ ਦਿੱਤੀ ਕਿ ਅੱਜ ਦੇ ਦਿਨ ਇਨ੍ਹਾਂ ਸ਼ਹੀਦਾਂ ਵੱਲੋਂ ਸ਼ਹੀਦੀ ਦਾ ਜਾਮ ਪੀਤਾ ਗਿਆ ਸੀ, ਜਿਸ ਨੂੰ ਲੈ ਕੇ ਭਾਈ ਬਲਵਿੰਦਕ ਸਿੰਘ ਜਟਾਣਾ ਅਤੇ ਚਰਨਜੀਤ ਸਿੰਘ ਚੰਨਾ ਬੱਬਰ ਦੀ ਬਰਸੀ 'ਤੇ ਇਹ ਸਮਾਗਮ ਕਰਵਾਇਆ ਗਿਆ ਹੈ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਹਨ। ਨਾਲ ਹੀ ਦਲ ਖ਼ਾਲਸਾ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਭਾਈ ਜਟਾਣਾ ਦੀ ਤਸਵੀਰ ਸਿੱਖ ਅਜਾਇਬ ਘਰ ਵਿਖੇ ਅੱਜ 4 ਸਤੰਬਰ ਨੂੰ ਸਥਾਪਤ ਕੀਤੀ ਜਾਵੇ।



ਇਸ ਮੌਕੇ ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼ਾਮਿਲ ਰਹੇ ਅਤੇ ਉਨ੍ਹਾਂ ਵੱਲੋਂ ਆਇਆਂ ਸੰਗਤਾਂ ਨੂੰ ਸੰਬੋਧਤ ਕੀਤਾ। ਉਨ੍ਹਾਂ ਵੱਲੋਂ ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਚਰਨਜੀਤ ਸਿੰਘ ਚੰਨੀ ਨੂੰ ਯਾਦ ਕੀਤੀ ਗਿਆ। ਇਸ ਸਮਾਗਮ ਨੂੰ ਕਰਵਾਉਣ ਲਈ ਦਲ ਖ਼ਾਲਸਾ ਦਾ ਧੰਨਵਾਦ ਕੀਤਾ ਗਿਆ। ਨਾਲ ਹੀ ਐਲਾਨ ਕੀਤਾ ਗਿਆ ਕਿ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਅਗਲੇ ਮਹੀਨੇ ਅਜਾਇਬ ਘਰ ਵਿੱਚ ਲਗਾਈ ਜਾਵੇਗੀ।



ਇਹ ਵੀ ਪੜ੍ਹੋ: ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ PGI ਵਿੱਚ ਦਾਖਲ

Last Updated : Sep 4, 2022, 5:36 PM IST

ABOUT THE AUTHOR

...view details