ਪੰਜਾਬ

punjab

ETV Bharat / city

ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਜਨਮ ਦਿਹਾੜਾ ਦੀ ਖੁਸ਼ੀ ਵਿੱਚ ਚੇਤਨਾ ਮਾਰਚ, 5 ਸਤੰਬਰ ਨੂੰ ਪਹੁੰਚੇਗਾ ਸ੍ਰੀ ਕੇਸਗੜ੍ਹ ਸਾਹਿਬ - ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਖਬਰ

ਅੰਮ੍ਰਿਤਸਰ ਵਿਖੇ ਰੰਗਰੇਟੇ ਗੁਰੂ ਕੇ ਬੇਟੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ 361ਵੇਂ ਜਨਮ ਦਿਹਾੜਾ ਨੂੰ ਲੈ ਕੇ ਚੇਤਨਾ ਮਾਰਚ ਸ਼ੁਰੂ ਕੀਤਾ ਗਿਆ। ਇਹ ਚੇਤਨਾ ਮਾਰਚ 5 ਤਰੀਕ ਨੂੰ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚੇਗਾ।

chetna march began
ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਜਨਮ ਦਿਹਾੜਾ

By

Published : Sep 3, 2022, 10:39 AM IST

Updated : Sep 3, 2022, 12:17 PM IST

ਅੰਮ੍ਰਿਤਸਰ:ਰੰਗਰੇਟੇ ਗੁਰੂ ਕੇ ਬੇਟੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ 361 ਵੇਂ ਜਨਮ ਦਿਹਾੜੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਪੰਜਾਬ ਦੇ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ 5 ਤਾਰੀਕ ਨੂੰ ਕੇਸਗੜ੍ਹ ਸਾਹਿਬ ਵਿਖੇ ਪਹੁੰਚੇਗਾ। ਇਸ ਨਗਰ ਕੀਰਤਨ ਨੂੰ ਚੇਤਨਾ ਮਾਰਚ ਦਾ ਨਾਂ ਦਿੱਤਾ ਗਿਆ ਹੈ ਜੋ ਕਿ ਹਰ ਸਾਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਕੱਢਿਆ ਜਾਂਦਾ ਹੈ।

ਦੱਸ ਦਈਏ ਕਿ ਇਸ ਮੌਕੇ ਬਾਬਾ ਜੀਵਨ ਸਿੰਘ ਨਿਸ਼ਕਾਮ ਸੇਵਾ ਸੋਸਾਇਟੀ ਦੇ ਚੇਅਰਮੈਨ ਅਮਰੀਕ ਸਿੰਘ ਸ਼ੇਰਗਿੱਲ ਤੇ ਹੋਰ ਅਹੁਦੇਦਾਰਾਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।

ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਜਨਮ ਦਿਹਾੜਾ

ਸੋਸਾਇਟੀ ਦੇ ਚੇਅਰਮੈਨ ਅਮਰੀਕ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਹਰ ਸਾਲ ਬਾਬਾ ਜੀ ਦੇ ਜਨਮ ਦਿਹਾੜੇ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਉਣ ਵਾਲਾ 23ਵਾਂ ਚੇਤਨਾ ਮਾਰਚ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਇਆ। ਉਨ੍ਹਾਂ ਦੱਸਿਆ ਕਿ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਇਲਾਵਾ ਬਾਬਾ ਜੀ ਦੇ ਜਨਮ ਅਸਥਾਨ ਗੱਗੋਮਾਹਲ ਸਮੇਤ ਦਿੱਲੀ ,ਪੰਜਾਬ ਤੇ ਹਰਿਆਣਾ ਸਮੇਤ ਵੱਖ-ਵੱਖ ਥਾਵਾਂ ਉੱਤੇ ਗੁਰੂਦੁਆਰਾ ਸਾਹਿਬਾਨ ਚ ਅਰਦਾਸ ਸਮਾਗਮਾਂ ਦਾ ਅਯੋਜਿਨ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ ਪੰਜਾਬ ਦੇ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ 5 ਤਰੀਕ ਨੂੰ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚੇਗਾ ਜਿੱਥੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਨ੍ਹਾਂ ਇਸ ਮੌਕੇ ਸੰਗਤਾਂ ਨੂੰ ਦੀਪਮਾਲਾ ਤੇ ਆਤਿਸ਼ਬਾਜੀ ਕਰਨ ਨੂੰ ਆਖਿਆ।

ਉੱਥੇ ਹੀ ਦੂਜੇ ਪਾਸੇ ਇਸ ਨਗਰ ਕੀਰਤਨ ਵਿੱਚ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਵੀ ਪਹੁੰਚੇ ਤੇ ਉਨ੍ਹਾਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਨਗਰ ਕੀਰਤਨ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਘਰ ਵਿਚ ਅਰਦਾਸ ਕੀਤੀ ਗਈ ਕਿ ਪੰਥ ਅਤੇ ਪੰਜਾਬ ਚੜ੍ਹਦੀ ਕਲਾ ਵਿੱਚ ਰਹੇ ਤੇ ਭਾਈਚਾਰਕ ਸਾਂਝ ਬਣੀ ਰਹੇ।

ਇਹ ਵੀ ਪੜੋ:ਭੜਕੀਆਂ ਮਹਿਲਾਵਾਂ ਨੇ ਪੁੱਟ ਦਿੱਤਾ ਸ਼ਰਾਬ ਦਾ ਠੇਕਾ

Last Updated : Sep 3, 2022, 12:17 PM IST

ABOUT THE AUTHOR

...view details