ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਅੱਜ ਭਾਰਤ ਦੇ ਚੀਫ ਜਸਟਿਸ ਐਨ.ਵੀ. ਰਮਨਾ, ਜੋ ਕਿ ਬੀਤੇ ਦਿਨ ਪਰਿਵਾਰ ਸਮੇਤ ਪਵਿੱਤਰ ਨਗਰੀ ਦੇ ਦੌਰੇ 'ਤੇ ਆਏ ਸਨ, ਨੂੰ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਨਿੱਘੀ ਵਿਦਾਇਗੀ ਦਿੱਤੀ।
ਮੁੱਖ ਮੰਤਰੀ ਨੇ ਜਸਟਿਸ ਐਨ.ਵੀ. ਰਮਨਾ ਨਾਲ ਇਸ ਮੌਕੇ ਗੱਲਬਾਤ ਕੀਤੀ ਅਤੇ ਉਨਾਂ ਦਾ ਅੰਮ੍ਰਿਤਸਰ ਯਾਤਰਾ ਦਾ ਅਨੁਭਵ ਲਿਆ। ਸ੍ਰੀ ਰਮਨਾ ਨੇ ਅੰਮ੍ਰਿਤਸਰ ਦੀ ਯਾਤਰਾ ਨੂੰ ਯਾਦਗਾਰੀ ਪਲ ਦੱਸਦਿਆਂ ਅੰਮ੍ਰਿਤਸਰੀਆਂ ਵੱਲੋਂ ਕੀਤੀ ਪ੍ਰਹੁਣਚਾਰੀ ਦੀ ਸਰਾਹਨਾ ਕੀਤੀ। ਉਨਾਂ ਨੇ ਮੁੱਖ ਮੰਤਰੀ ਨੂੰ ਪੰਜਾਬ ਦੀ ਅਗਵਾਈ ਲਈ ਸ਼ੁਭ ਕਾਮਨਾਵਾਂ ਵੀ ਦਿੱਤੀਆਂ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਵਿਕਾਸ ਲਈ ਉਲੀਕੀਆਂ ਕੁੱਝ ਯੋਜਨਾਵਾਂ ਵੀ ਚੀਫ ਜਸਟਿਸ ਸ੍ਰੀ ਰਮਨਾ ਨਾਲ ਸਾਂਝੀਆਂ ਕੀਤੀਆਂ।