ਅੰਮ੍ਰਿਤਸਰ: ਸਥਾਨਕ ਇਲਾਕੇ 'ਚ ਦੋ ਗੁਆਂਢੀਆਂ ਦੀ ਪੁਰਾਣੀ ਰੰਜਿਸ਼ ਕਾਰਨ ਦੇਰ ਰਾਤ ਝਗੜਾ ਹੋ ਗਿਆ, ਜਿਸ ਤੋਂ ਬਾਅਦ ਇੱਕ ਗੁਆਂਢੀ ਨੇ ਦੂਜੇ ਗੁਆਂਢੀ 'ਤੇ ਉਸ ਦੀ ਕਾਰ ਦੀ ਭੰਨ-ਤੋੜ ਕਰਨ ਦੇ ਦੋਸ਼ ਲਾਏ ਹਨ। ਇਸ ਝਗੜੇ ਦੀਆਂ ਤਸਵੀਰਾਂ ਸੀਸੀਟੀਵੀ 'ਚ ਵੀ ਕੈਦ ਹੋ ਗਈਆਂ ਹਨ, ਜਦਕਿ ਦੂਜੇ ਗੁਆਂਢੀ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਪੂਰੀ ਤਰਾਂ ਸਿਰੇ ਤੋਂ ਨਕਾਰ ਦਿੱਤਾ ਹੈ।
ਮਾਮਲਾ ਅੰਮ੍ਰਿਤਸਰ ਦਾ ਹੈ ਜਿੱਥੇ ਪੁਰਾਣੀ ਰੰਜਿਸ਼ ਕਾਰਨ ਬੀਤੀ ਰਾਤ ਇੱਕ ਗੁਆਂਢੀ ਦੀ ਦੂਜੇ ਗੁਆਂਢੀ ਨਾਲ ਲੜਾਈ ਹੋ ਗਈ। ਇਸ ਸਬੰਧੀ ਪ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਉਹ ਹਰ ਰੋਜ਼ ਦੀ ਤਰ੍ਹਾਂ ਆਪਣੇ ਕੰਮ ਤੋਂ ਵਾਪਸ ਆ ਰਿਹਾ ਸੀ ਤਾਂ ਉਕਤ ਵਿਅਕਤੀ ਕਿਆਰੀ 'ਚ ਖੜਾ ਸੀ ਅਤੇ ਮੇਰੇ ਮੋਟਰਸਾਈਕਲ ਅੱਗੇ ਆ ਕੇ ਖੜਾ ਹੋ ਗਿਆ। ਜਿਸ ਤੋਂ ਬਾਅਦ ਉਸ ਵਲੋਂ ਲੜਾਈ ਝਗੜਾ ਕਰਨਾ ਸ਼ੁਰੂ ਕਰ ਦਿੱਤਾ।
ਇਸ ਸਬੰਧੀ ਪ੍ਰਿਤਪਾਲ ਸਿੰਘ ਦਾ ਕਹਿਣਾ ਕਿ ਉਕਤ ਵਿਅਕਤੀ ਤਰਲੋਕ ਸਿੰਘ ਝਗੜਾਲੂ ਕਿਸਮ ਦਾ ਵਿਅਕਤੀ ਹੈ ਅਤੇ ਹਰ ਕਿਸੇ ਨਾਲ ਬਿਨਾਂ ਗੱਲੋਂ ਲੜਦਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਇਸ ਨੇ ਸਾਡੇ ਨਾਲ ਝਗੜਾ ਕੀਤਾ ਸੀ, ਜਿਸ ਦੀ ਉਸ ਵਲੋਂ ਸ਼ਿਕਾਇਤ ਵੀ ਦਿੱਤੀ ਗਈ ਸੀ ਪਰ ਕੋਈ ਕਾਰਵਾਈ ਨਹੀਂ ਹੋਈ।