ਅੰਮ੍ਰਿਤਸਰ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਅੰਮ੍ਰਿਤਸਰ ਫੇਰੀ 'ਤੇ ਹਨ। ਇਥੇ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਰਾਮ ਤੀਰਥ ਵਿਖੇ ਨਤਮਸਤਕ ਹੋਣ ਤੇ ਜਲ੍ਹਿਆਂਵਾਲੇ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪੁੱਜੇ।
ਇਸ ਮੌਕੇ ਉਨ੍ਹਾਂ ਦੇ ਨਾਲ ਉਪ ਮੁੱਖ ਮੰਤਰੀ ਓਪੀ ਸੋਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਣੇ ਕਾਂਗਰਸੀ ਆਗੂ ਗੁਰਜੀਤ ਔਜਲਾ ਤੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਵੀ ਮੌਜੂਦ ਰਹੇ।
ਅੰਮ੍ਰਿਤਸਰ ਵਿਖੇ ਸ੍ਰੀ ਰਾਮ ਤੀਰਥ ਪੁੱਜ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਗਵਾਨ ਵਾਲਮੀਕਿ ਜੀ ਮਹਾਰਾਜ ਤੋਂ ਅਸ਼ੀਰਵਾਦ ਲਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਪੰਜਾਬ ਨੂੰ ਅੱਗੇ ਲਿਜਾਣ ਸਬੰਧੀ ਅਰਦਾਸ ਕੀਤੀ।
ਵਾਲਮੀਕਿ ਭਾਈਚਾਰੇ ਨੇ ਕੀਤਾ ਸਵਾਗਤ
ਇਸ ਮੌਕੇ ਵਾਲਮੀਕਿ ਭਾਈਚਾਰੇ ਵੱਲੋਂ ਮੁੱਖ ਮੰਤਰੀ ਤੇ ਉਨ੍ਹਾਂ ਦੀ ਟੀਮ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਵਾਲਮੀਕਿ ਭਾਈਚਾਰੇ ਦੇ ਆਗੂ ਨੇ ਕਿਹਾ ਕਿ ਸੰਤ ਸਮਾਜ ਤੇ ਵਾਲਮੀਕਿ ਭਾਈਚਾਰੇ ਵੱਲੋਂ ਮਾਣਯੋਗ ਮੁਖ ਮੰਤਰੀ ਤੇ ਉਨ੍ਹਾਂ ਦੀ ਟੀਮ ਦਾ ਉਹ ਤਹੇ ਦਿਲੋਂ ਸਵਾਗਤ ਕਰਦੇ ਹਨ। ਮੁੱਖ ਮੰਤਰੀ ਨੇ ਇਥੇ 100 ਕਰੋੜ ਰੁਪਏ ਦਾ ਪ੍ਰੌਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਲਈ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਦਾ ਧੰਨਵਾਦ ਕੀਤਾ।