ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਆਹ ਤੋਂ ਬਾਅਦ ਪਤਨੀ ਡਾ. ਗੁਰਪ੍ਰੀਤ ਕੌਰ, ਮਾਂ ਅਤੇ ਭੈਣ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਕ ਹੋਏ। ਇਸ ਦੌਰਾਨ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸੀ। ਇਸ ਦੌਰਾਨ ਇੱਕ ਬਜ਼ੁਰਗ ਔਰਤ ਵੱਲੋਂ ਨਵਵਿਆਹੇ ਜੋੜੇ ਨੂੰ ਆਸ਼ਰੀਵਾਦ ਵੱਜੋਂ ਪੈਸੇ ਵੀ ਦਿੱਤੇ ਗਏ ਹਨ। ਜਿਸ ਨੂੰ ਉਨ੍ਹਾਂ ਦੋਹਾਂ ਨੇ ਬਹੁਤ ਹੀ ਪਿਆਰ ਨਾਲ ਸਵੀਕਾਰ ਕੀਤਾ ਗਿਆ।
ਇਸ ਦੌਰਾਨ ਸੀਐੱਮ ਮਾਨ ਨੇ ਕਿਹਾ ਕਿ ਉਹ ਪਰਿਵਾਰ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਪਹੁੰਚੇ ਹਨ। ਗੁਰੂ ਸਾਹਿਬ ਤੋਂ ਉਨ੍ਹਾਂ ਨੇ ਅਰਦਾਸ ਕੀਤੀ ਹੈ ਕਿ ਜੋ ਭਰੋਸਾ ਲੋਕਾਂ ਨੇ ਉਨ੍ਹਾਂ ਤੇ ਜਤਾਇਆ ਹੈ ਉਸ ਉਮੀਦ, ਭਰੋਸੇ ਨੂੰ ਉਹ ਪੂਰਾ ਕਰਨ। ਨਾਲ ਹੀ ਉਨ੍ਹਾਂ ਲੋਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ।
ਸੀਐੱਮ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਨੂੰ ਜਲਦ ਹੀ ਗੈਂਗਸਟਰਵਾਦ ਤੋਂ ਮੁਕਤ ਕੀਤਾ ਜਾਵੇਗਾ। ਪੰਜਾਬ ਦੇ ਹਰ ਇੱਕ ਇੱਕ ਵਿਅਕਤੀ ਦੀ ਸੁਰੱਖਿਆ ਦੀ ਜਿੰਮੇਦਾਰੀ ਮੇਰੇ ਸਿਰ ’ਤੇ ਹੈ। ਪਿਛਲੀਆਂ ਸਰਕਾਰਾਂ ਵੱਲੋਂ ਇਨ੍ਹਾਂ ਗੈਂਗਸਟਰਾਂ ਨੂੰ ਪੈਦਾ ਕੀਤਾ ਗਿਆ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਸਾਥ ਚਾਹੀਦਾ ਹੈ। ਉਨ੍ਹਾਂ ਦੇ ਸਾਥ ਨਾਲ ਜਲਦ ਹੀ ਪੰਜਾਬ ਨਸ਼ਾ ਮੁਕਤ ਕੀਤਾ ਜਾਵੇਗਾ ਅਤੇ ਪੰਜਾਬ ਦਾ ਖਜ਼ਾਨਾ ਭਰਿਆ ਜਾਵੇਗਾ।
ਮੱਤੇਵਾੜਾ ਜੰਗਲ ਨੂੰ ਲੈ ਕੇ ਸੀਐੱਮ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕੈਪਟਨ ਸਰਕਾਰ ਨੂੰ ਇਕ ਅਰਜ਼ੀ ਭੇਜੀ ਹੈ ਕਿ ਇੱਥੇ ਇੰਡਸਟਰੀ ਲਗਾਉਣੀ ਹੈ ਤੇ ਅਸੀਂ ਇਸ ਨੂੰ ਮਨ੍ਹਾ ਕਰ ਦਿੱਤਾ ਅਸੀਂ ਪੰਜਾਬ ਦੀ ਧਰਤੀ ਤੇ ਪੰਜਾਬ ਦੇ ਪਾਣੀ ਨੂੰ ਬਚਾਉਣਾ ਹੈ ਜੇ ਜ਼ਰੂਰਤ ਪਈ ਤੇ ਕੋਈ ਹੋਰ ਜਗ੍ਹਾ ਲੱਭ ਕੇ ਉਨ੍ਹਾਂ ਨੂੰ ਦਿੱਤੀ ਜਾਵੇਗੀ।