ਅੰਮ੍ਰਿਤਸਰ:ਆਜ਼ਾਦੀ ਦਿਹਾੜੇ ਨੂੰ ਲੈ ਕੇ ਅੰਮ੍ਰਿਤਸਰ ਵਿਖੇ ਹੋਏ ਸਨਮਾਨ ਸਮਾਗਮ ਵਿੱਚ ਵੇਟਲਿਫਟਰ ਲਵਪ੍ਰੀਤ ਸਿੰਘ (Commonwealth Bronze Medalist) ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਇਸ ’ਚ ਲਵਪ੍ਰੀਤ ਨੂੰ ਮੌਕੇ ’ਤੇ ਮੌਜੂਦ ਐਸਡੀਐਮ ਵੱਲੋਂ ਰੋਕਿਆ ਗਿਆ, ਪਰ ਬਾਅਦ ’ਚ ਉਹ ਸਫਾਈ ਦਿੰਦੇ ਹੋਏ ਵੀ ਨਜ਼ਰ ਆਏ। ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਹਰ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਦੀ ਨਿੰਦਾ ਹੋ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਝੰਡਾ ਲਹਿਰਾਉਣ ਦਾ ਪ੍ਰੋਗਰਾਮ ਗਾਂਧੀ ਗਰਾਊਂਡ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ। ਇਸ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈਕ੍ਰਿਸ਼ਨ ਸਿੰਘ ਰੌੜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਸੀ।
ਇਹ ਸੀ ਪੂਰਾ ਮਾਮਲਾ: ਦੱਸ ਦਈਏ ਕਿ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੇ ਮੌਕੇ ’ਤੇ ਅੰਮ੍ਰਿਤਸਰ ਵਿਖੇ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ ਸੀ। ਇਸ ਦੌਰਾਨ ਜਿਵੇਂ ਹੀ ਵੇਟਲਿਫਟਰ ਲਵਪ੍ਰੀਤ ਸਿੰਘ ਆਪਣਾ ਸਨਮਾਨ ਲੈਣ ਦੇ ਲਈ ਮੰਚ ਵੱਲ ਨੂੰ ਜਾ ਰਹੇ ਸੀ ਤਾਂ ਸਟੇਜ ਕੋਲ ਖੜੇ ਐਸਡੀਐਮ ਨੇ ਉਨ੍ਹਾਂ ਨੂੰ ਰੋਕਿਆ ਅਤੇ ਪਿੱਛੇ ਧੱਕਾ ਮਾਰ ਦਿੱਤਾ ਇਸ ਦੌਰਾਨ ਜਦੋਂ ਲਵਪ੍ਰੀਤ ਕੁਝ ਕਹਿਣ ਲੱਗੇ ਪਰ ਅਧਿਕਾਰੀ ਨੇ ਉਨ੍ਹਾਂ ਦੀ ਨਹੀਂ ਸੁਣੀ। ਜਿਸ ਤੋਂ ਬਾਅਦ ਲਵਪ੍ਰੀਤ ਚੁੱਪਚਾਪ ਉੱਥੇ ਖੜੇ ਰਹੇ।