ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਅਧੀਂਨ ਪੈਂਦੇ ਪਿੰਡ ਜਗਤਪੁਰਾ ਬਜਾਜ ਦੇ ਕੁਝ ਕਾਂਗਰਸੀ ਵਰਕਰਾਂ ਵਲੋਂ ਕਾਂਗਰਸ ਛੱਡ ਸਾਬਕਾ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਪੱਲ੍ਹਾ ਫੜਿਆ ਹੈ। ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਪ੍ਰਾਪਤ ਕਰਨ ਦਾ ਦਾਅਵਾ ਕੀਤਾ ਗਿਆ ਹੈ।
ਕਾਂਗਰਸੀ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਫੜਿਆ ਪੱਲਾ ਇਸ ਮੌਕੇ ਗੱਲਬਾਤ ਦੌਰਾਨ ਗੁਲਜਾਰ ਸਿੰਘ ਰਣੀਕੇ ਨੇ ਕਿਹਾ ਕਿ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਸੱਤਾਧਾਰੀ ਸਰਕਾਰ ਦੀ ਸਾਢੇ ਚਾਰ ਸਾਲ ਦੀ ਸਰਕਾਰ ਦੇਖ ਲੋਕ ਸਮਾਂ ਉਡੀਕ ਰਹੇ ਹਨ ਕਿ ਪੰਜਾਬ ਵਿੱਚੋਂ ਕਾਂਗਰਸ ਦੀਆਂ ਜੜ੍ਹਾਂ ਪੱਟੀਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਚਾਹੇ ਮੁਲਾਜ਼ਮ ਵਰਗ, ਕਿਸਾਨ, ਮਜ਼ਦੂਰ, ਵਪਾਰੀ ਜਾਂ ਹੋਰ ਵਰਗ ਦਾ ਜੋ ਭਲਾ ਹੋਇਆ, ਉਹ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਦੇ ਹਿੱਤ ਦੀ ਗੱਲ ਪੰਜਾਬ ਦੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਕਰਦੀ ਹੈ, ਜਿਸ ਲਈ ਲੋਕਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮਨ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਤੇ ਸਤਿਕਾਰ ਦਿੱਤਾ ਜਾਵੇਗਾ।
ਇਸ ਮੌਕੇ ਅਕਾਲੀ ਆਗੂ ਸਤਪਾਲ ਸ਼ਰਮਾ ਨੇ ਕਿਹਾ ਕਿ ਕਾਂਗਰਸ ਛੱਡ ਕੇ ਕੁਝ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨ੍ਹਾਂ ਵਿੱਚ ਅਸੀਂ ਹੋਰ ਵੀ ਮਿਹਨਤ ਕਰਾਂਗੇ ਅਤੇ ਲੋਕਾਂ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਕਰਾਂਗੇ। ਉਨ੍ਹਾਂ ਕਿਹਾ ਕਿ ਕਾਂਗਰਸ ਤੋਂ ਲੋਕ ਦੁੱਖੀ ਹਨ ਅਤੇ ਪੰਜਾਬ ਕਾਂਗਰਸ ਦਾ ਆਪਸ ਵਿੱਚ ਕਾਟੋ ਕਲੇਸ਼ ਚੱਲ ਰਿਹਾ ਹੈ ਅਤੇ ਉਂਨ੍ਹਾਂ ਦਾ ਕੋਈ ਫੈਸਲਾ ਨਹੀਂ ਹੋ ਰਿਹਾ।
ਇਹ ਵੀ ਪੜ੍ਹੋ:26 ਜੂਨ ਨੂੰ ਪੂਰਾ ਦੇਸ਼ ਪ੍ਰਦਰਸ਼ਨ ਕਰੇਗਾ ਸੰਯੁਕਤ ਮੋਰਚਾ, ਰਾਜ ਭਵਨਾਂ ਦਾ ਕਰਨਗੇ ਘਿਰਾਓ ਕਿਸਾਨ