ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਚੁਣੇ ਗਏ ਯੂਥ ਅਕਾਲੀ ਦਲ ਦੇ ਨਵੇਂ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਜਨਰਲ ਸਕੱਤਰ ਸਰਬਜੋਤ ਸਿੰਘ ਸਾਬੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਕਾਂਗਰਸੀ ਮੰਤਰੀਆਂ ਨੂੰ ਲੋਕਾਂ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼: ਬੰਟੀ ਰੋਮਾਣਾ - ਯੂਥ ਅਕਾਲੀ ਦਲ
ਯੂਥ ਅਕਾਲੀ ਦਲ ਦੇ ਨਵੇਂ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਹੋਰਨਾਂ ਆਗੂਆਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਸਣੇ ਸਮੁੱਚੇ ਅਕਾਲੀ ਦਲ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਦਾ ਪ੍ਰਧਾਨ ਚੁਣੇ ਜਾਣ ਮਗਰੋਂ ਉਹ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਆਏ ਹਨ। ਉਨ੍ਹਾਂ ਆਖਿਆ ਕਿ ਉਹ ਹਰ ਹਾਲਤ ਵਿੱਚ ਇਸ ਅਹੁਦੇ ਦੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣਗੇ। ਉਨ੍ਹਾਂ ਪਰਕਾਸ਼ ਸਿੰਘ ਬਾਦਲ ਨੂੰ ਨੌਜਵਾਨਾਂ ਦੇ ਆਦਰਸ਼ ਦੱਸਿਆ।
ਇਸ ਦੌਰਾਨ ਕਾਂਗਰਸ ਸਰਕਾਰ 'ਤੇ ਸ਼ਬਦੀ ਵਾਰ ਕਰਿਦਆ ਉਨ੍ਹਾਂ ਆਖਿਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਅਦਬੀ ਮਾਮਲੇ ਉੱਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ 'ਤੇ ਹੱਥ ਰੱਖ ਕੇ ਸਹੁੰ ਖਾਧੀ ਸੀ ਕਿ ਉਹ ਲੋਕਾਂ ਨੂੰ ਇਨਸਾਫ ਦਿਵਾਉਣਗੇ, ਪਰ ਹੁਣ ਉਹ ਆਪਣੀ ਗੱਲ ਤੋਂ ਮੁੱਕਰ ਗਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਵਾਅਦਾ ਖਿਲਫੀ ਕਰਨ ਦੇ ਚਲਦੇ ਹੁਣ ਯੂਥ ਅਕਾਲੀ ਦਲ ਕਾਂਗਰਸ ਦੇ ਮੰਤਰੀਆਂ ਦੇ ਝੂਠੇ ਵਾਅਦੀਆਂ ਦੀ ਪੋਲ ਖੋਲ੍ਹੇਗਾ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਕਾਂਗਰਸੀ ਮੰਤਰੀਆਂ ਦੀ ਨਾਕਾਮੀਆਂ ਨੂੰ ਲੋਕਾਂ ਦੀ ਅਦਾਲਤ 'ਚ ਪੇਸ਼ ਕਰੇਗਾ।