ਅੰਮ੍ਰਿਤਸਰ: ਕੋਰੋਨਾ ਵਾਇਰਸ ਤੋਂ ਬਾਅਦ ਲਗਾਤਾਰ ਸਕੂਲ ਕਾਲਜ ਦੁਬਾਰਾ ਤੋਂ ਖੁੱਲ੍ਹਣੇ ਸ਼ੁਰੂ ਹੋ ਗਏ ਹਨ। ਅੰਮ੍ਰਿਤਸਰ ਵਿੱਚ ਇੱਕ ਪ੍ਰਾਈਵੇਟ ਕਰਿਸ਼ਚਨ ਸਕੂਲ ਦੇ ਖੁੱਲ੍ਹਣ ਮਗਰੋਂ ਮਾਪਿਆ ਅਤੇ ਸਕੂਲ ਪ੍ਰਸ਼ਾਸ਼ਨ ਵਿੱਚ ਫ਼ੀਸ ਨੂੰ ਲੈ ਕੇ ਵਾਦ ਵਿਵਾਦ ਵਧਦਾ ਜਾ ਰਿਹਾ ਹੈ।
ਗੱਲਬਾਤ ਦੌਰਾਨ ਬੱਚਿਆਂ ਦੇ ਮਾਪਿਆਂ ਨੇ ਆਰੋਪ ਲਗਾਇਆ ਹੈ ਕਿ ਉਨ੍ਹਾਂ ਦੇ ਬੱਚਿਆਂ ਨੂੰ ਜਾਣਬੁੱਝ ਕੇ ਸਕੂਲ ਵਿਚ ਬੈਠਣ ਨਹੀਂ ਦਿੱਤਾ ਜਾ ਰਿਹਾ। ਇਥੋਂ ਤੱਕ ਕਿ ਉਨ੍ਹਾਂ ਦੇ ਨਾਲ ਭੱਦੀ ਸ਼ਬਦਾਵਲੀ ਵੀ ਇਸਤੇਮਾਲ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਕਰਿਸ਼ਚਨ ਬੱਚਿਆ ਨੂੰ ਫ਼ੀਸਾਂ ਵਿੱਚ ਰਾਹਤ ਦਿੱਤੀ ਗਈ ਹੈ। ਪਰ ਉਨ੍ਹਾਂ ਦੇ ਬੱਚਿਆ ਨੂੰ ਫ਼ੀਸਾਂ ਵਿੱਚ ਰਾਹਤ ਲੈਣ ਲਈ ਧਰਮ ਬਦਲਣ ਲਈ ਵੀ ਕਿਹਾ ਹੈ।
ਸਕੂਲ ਖੁੱਲਣ ਮਗਰੋਂ ਫ਼ੀਸਾਂ ਨੂੰ ਲੈ ਕੇ ਛਿੜਿਆ ਵਿਵਾਦ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਬਾਬਤ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਗੱਲਬਾਤ ਕਰਗੇ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਾਡੀ ਸੁਣਵਾਈ ਨਾ ਹੋਈ ਤਾਂ ਅਸੀਂ ਧਰਨਾ ਪ੍ਰਦਰਸ਼ਨ ਵੀ ਕਰਾਂਗੇ।
ਦੂਜੇ ਪਾਸੇ ਸਕੂਲ ਦੇ ਐਡਵੋਕੇਟ ਦਾ ਕਹਿਣਾ ਹੈ ਕਿ ਜਿਸ ਸਕੂਲ ਦੇ ਖ਼ਿਲਾਫ਼ ਲਗਾਏ ਗਏ ਇਹ ਇਲਜ਼ਾਮ ਗ਼ਲਤ ਹਨ। ਇਹ ਸਰਾਸਰ ਬੇਬੁਨਿਆਦ ਹਨ। ਉਹਨਾਂ ਕਿਹਾ ਕਿ ਇਹ ਬਹੁਤ ਵਧੀਆ ਇੰਸਟੀਚਿਊਸ਼ਨ ਹੈ ।ਹਰ ਇੱਕ ਵਿਅਕਤੀ ਨੂੰ ਇੱਥੇ ਪਹੁੰਚ ਕੇ ਸਿੱਖਿਆ ਲੈ ਸਕਦਾ ਹੈ। ਸਕੂਲ ਹਰੇਕ ਧਰਮ ਦੇ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਲਈ ਤੱਤਪਰ ਹੈ।
ਮੌਕੇ ਤੇ ਪੁਹੰਚੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਅਸੀਂ ਮੌਕੇ ਤੇ ਪਹੁੰਚੇ ਹਾਂ। ਸਕੂਲ ਨੂੰ ਫ਼ੀਸਾਂ ਦੇਣ ਲਈ ਦੋ ਦਿਨ ਦਾ ਸਮਾਂ ਪਰਿਵਾਰਕ ਮੈਬਰਾਂ ਨੂੰ ਦਿੱਤਾ ਗਿਆ ਹੈ। ਦੋ ਦਿਨ ਬਾਅਦ ਸਬੰਧਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:-ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ ਨਿਕਲੀਆਂ ਭਰਤੀਆਂ, ਇਸ ਤਰ੍ਹਾਂ ਕਰੋ ਅਪਲਾਈ