ਅੰਮ੍ਰਿਤਸਰ: ਰੋਮ ਤੋਂ ਆਈ ਫਲਾਈਟ ਵਿਚੋਂ 125 ਮਰੀਜ਼ਾਂ ਵਿਚੋਂ 13 ਮਰੀਜ਼ ਕਰੋਨਾ ਪੌਜੀਟਿਵ ਸਨ। ਕਰੋਨਾ ਪੌਜੀਟਿਵ ਜਿਲ੍ਹੇ ਅੰਮ੍ਰਿਤਸਰ ਦੇ ਹਵਾਈ ਅੱਡੇ ਅਤੇ ਗੁਰੂ ਨਾਨਕ ਹਸਪਤਾਲ ਵਿਚੋਂ ਫਰਾਰ ਹੋ ਗਏ ਹਨ। ਉਹਨਾਂ ਵਿਰੁੱਧ ਡਿਪਟੀ ਕਮਿਸ਼ਨਰ ਨੇ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ।
ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਜੋ ਕਿ ਖੁਦ ਕੋਰੋਨਾ ਪਾਜੀਟਵ ਆਏ ਸਨ, ਨੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਦੁੱਗ ਨੂੰ ਹਿਦਾਇਤ ਕੀਤੀ ਕਿ ਉਹ ਇਨ੍ਹਾਂ ਸਾਰੇ ਮਰੀਜ਼ਾਂ ਵਿਰੁੱਧ ਪੁਲਿਸ ਕੋਲ ਐਪੀਡੈਮਿਕ ਅਤੇ ਡਿਜਾਸਟਰ ਮੈਨੇਜਮੈਂਟ ਐਕਟ ਅਧੀਨ ਪਰਚੇ ਦਰਜ ਕਰਵਾਉਣ।
ਗੁਰਪ੍ਰੀਤ ਖਹਿਰਾ ਨੇ ਸਾਰੇ ਮਰੀਜ਼ਾਂ ਨੂੰ ਕਿਹਾ ਕਿ ਜਾਂ ਤਾਂ ਉਹ ਸਵੇਰ ਤੱਕ ਵਾਪਸ ਗੁਰੂ ਨਾਨਕ ਹਸਪਤਾਲ ਪਹੁੰਚ ਕੇ ਆਪਣੇ ਆਪ ਨੂੰ ਇਕਾਂਤ ਵਿੱਚ ਰੱਖ ਲੈਣ, ਨਹੀਂ ਤਾਂ ਉਨ੍ਹਾਂ ਦੀਆਂ ਤਸਵੀਰਾਂ ਮੀਡੀਆ ਵਿੱਚ ਜਾਰੀ ਕਰ ਦਿੱਤੀਆਂ ਜਾਣਗੀਆਂ।
ਇਸ ਤੋਂ ਇਲਾਵਾ ਪੁਲਿਸ ਨੂੰ ਉਕਤ ਵਿਅਕਤੀਆਂ ਦੇ ਨਾਮ 10 ਨੰਬਰ ਅਧੀਨ ਦਰਜ ਕਰਨ ਦੀ ਹਿਦਾਇਤ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਾਰੇ ਮਰੀਜ਼ਾਂ ਦੇ ਪਾਸਪੋਰਟ, ਜਿੰਨਾ ਦਾ ਸਾਡੇ ਕੋਲ ਸਾਰਾ ਰਿਕਾਰਡ ਮੌਜੂਦ ਹੈ, ਰੱਦ ਕਰਨ ਦੀ ਸਿਫਾਰਸ਼ ਗ੍ਰਹਿ ਵਿਭਾਗ ਨੂੰ ਕਰ ਦਿੱਤੀ ਜਾਵੇਗੀ।