ਅੰਮ੍ਰਿਤਸਰ :ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਬੇਹਦ ਭਾਰੀ ਪੈਂਦੀ ਨਜ਼ਰ ਆ ਰਹੀ ਹੈ। ਜਿਥੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੋਰੋਨਾ ਹਲਾਤਾਂ ਉੱਤੇ ਕਾਬੂ ਪਾਉਣ ਲਈ ਵੀਕੈਂਡ ਲੌਕਡਾਊਨ ਲਾਇਆ ਗਿਆ, ਉਥੇ ਹੀ ਕੋਰੋਨਾ ਪਾਬੰਦੀਆਂ ਦੇ ਬਾਵਜੂਦ ਸੂਬੇ 'ਚ ਕੋਰੋਨਾ ਕੇਸਾਂ ਵਿੱਚ ਲਾਗਾਤਾਰ ਕੋਰੋਨਾ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ।
ਅੰਮ੍ਰਿਤਸਰ 'ਚ ਕਰਫਿਊ ਬੇਅਸਰ, 24 ਘੰਟੇ 'ਚ 20 ਮੌਤਾਂ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੋਰੋਨਾ ਹਲਾਤਾਂ ਉੱਤੇ ਕਾਬੂ ਪਾਉਣ ਲਈ ਵੀਕੈਂਡ ਲੌਕਡਾਊਨ ਲਾਇਆ ਗਿਆ, ਉਥੇ ਹੀ ਕੋਰੋਨਾ ਪਾਬੰਦੀਆਂ ਦੇ ਬਾਵਜੂਦ ਸੂਬੇ 'ਚ ਕੋਰੋਨਾ ਕੇਸਾਂ ਵਿੱਚ ਲਾਗਾਤਾਰ ਕੋਰੋਨਾ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ ਵਿੱਚ 529 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 20 ਮੌਤਾਂ ਹੋਈਆਂ ਹਨ।
ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ
ਸਿਹਤ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ ਗੁਰੂ ਨਗਰੀ ਅੰਮ੍ਰਿਤਸਰ ਵਿੱਚ 529 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 20 ਮੌਤਾਂ ਹੋਈਆਂ ਹਨ।
ਇਸ ਮਗਰੋਂ ਸ਼ਹਿਰ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 37,241 ਤੱਕ ਪੁੱਜ ਗਈ ਹੈ। ਇਨ੍ਹਾਂ ਚੋਂ 30,496 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਮੌਜੂਦਾਂ ਸਮੇਂ 'ਚ ਐਕਟਿਵ ਕੇਸਾਂ ਦੀ ਗਿਣਤੀ 5,633 ਹੈ। ਜਦੋਂ ਕਿ 20 ਲੋਕਾਂ ਦੀ ਮੌਤ ਨਾਲ ਮਰਨ ਵਾਲਿਆਂ ਦੀ ਕੁੱਲ ਅੰਕੜਾ 1112 ਹੋ ਗਿਆ ਹੈ।