ਅੰਮ੍ਰਿਤਸਰ: ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਥਾਂ ਸ੍ਰੀ ਨਨਕਾਨਾ ਸਾਹਿਬ ਪਾਕਿਸਤਾਨ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਕਰਵਾਏ ਜਾ ਰਹੇ ਸਮਾਗਮਾਂ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂ ਭੇਜਣੇ ਹਨ ਤੇ ਉਸ ਲਈ ਕੋਰੋਨਾ ਟੈਸਟ ਲਾਜ਼ਮੀ ਹੋਵੇਗਾ। ਪਾਕਿਸਤਾਨ ਅੰਬੈਸੀ ਨੇ 18 ਫਰਵਰੀ ਤੋਂ 72 ਘੰਟੇ ਪਹਿਲਾਂ ਕੋਰੋਨਾ ਟੈਸਟ ਜ਼ਰੂਰੀ ਕੀਤਾ ਹੈ।
18 ਫ਼ਰਵਰੀ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਜੱਥਾ
ਜ਼ਿਕਰਯੋਗ ਹੈ ਕਿ ਸ਼ਹੀਦੀ ਸਾਕੇ ਦੀ ਸ਼ਤਾਬਦੀ ਲਈ 18 ਫਰਵਰੀ ਨੂੰ ਜੱਥਾ ਪਾਕਿਸਤਾਨ ਲਈ ਰਵਾਨਾ ਹੋਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੇ ਪੀਏ ਨੇ ਬਿਆਨ ਦਿੰਦੇ ਕਿਹਾ ਕਿ 100 ਸਾਲਾ ਦਿਹਾੜੇ 'ਤੇ ਕਮੇਟੀ ਸਿੱਖ ਸ਼ਰਧਾਲੂਆਂ ਦਾ ਜੱਥਾ ਭੇਜ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਵੇਰਵੇ ਪਾਕਿਸਤਾਨ ਅੰਬੈਸੀ ਨੂੰ ਭੇਜੇ ਗਏ ਹਨ।