ਅੰਮ੍ਰਿਤਸਰ: ਬਟਾਲਾ ਰੋਡ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪੁਰਾਣੀ ਦੁਸ਼ਮਣੀ ਕਾਰਨ ਕੁਝ ਨੌਜਵਾਨਾਂ ਨੇ ਇੱਕ ਘਰ ਵਿੱਚ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਇੱਕ ਘਰ ’ਚ ਵੜ੍ਹਕੇ ਭੰਨਤੋੜ ਕੀਤੀ ਤੇ ਘਰ ਦੇ ਬਾਹਰ ਖੜ੍ਹੇ ਇੱਕ ਮੋਟਰਸਾਈਕਲ ਨੂੰ ਵੀ ਤੋੜ ਦਿੱਤਾ। ਇਸ ਦੌਰਾਨ ਇੱਕ ਨੌਜਵਾਨ ਨੇ ਗੋਲੀਆਂ ਚਲਾ ਦਿੱਤੀਆਂ ਤੇ ਇੱਕ ਗੋਲੀ ਔਰਤ ਦੇ ਜਾ ਲੱਗੀ ਜਿਸ ਕਾਰਨ ਉਸ ਦੀ ਮੌਤ ਹੋ ਗਈ।
ਅੰਮ੍ਰਿਤਸਰ ’ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ, ਇੱਕ ਔਰਤ ਹਲਾਕ ਇਹ ਵੀ ਪੜੋ: ਮਹਿੰਗੀ ਬਿਜਲੀ ਖ਼ਿਲਾਫ਼ ‘ਆਪ’ 7 ਅਪ੍ਰੈਲ ਤੋਂ ਸ਼ੁਰੂ ਕਰੇਗੀ ਜਨ ਅੰਦੋਲਨ
ਮ੍ਰਿਤਕਾਂ ਦੇ ਪੁੱਤਰ ਪੱਪਲ ਨੇ ਕਿਹਾ ਕਿ ਉਸਦੇ ਭਰਾ 'ਤੇ ਸਨੀ ਵੱਲੋਂ ਉਸਦੀ ਪਤਨੀ ਨਾਲ ਛੇੜਛਾੜ ਕਰਨ ਦੇ ਇਲਜ਼ਾਮ ਲਗਾਏ ਗਏ ਸਨ। ਜਿਸ ਤੋਂ ਬਾਅਦ ਪੁਲਿਸ ਵੱਲੋਂ ਦੋਵਾਂ ਧਿਰਾਂ ਦਾ ਫੈਸਲਾ ਕਰਵਾ ਦਿੱਤਾ ਗਿਆ ਸੀ, ਪਰ ਇਸ ਦੇ ਬਾਵਜੂਦ ਉਹਨਾਂ ਨੇ ਸਾਡੇ ਘਰ ’ਤੇ ਹਮਲਾ ਕਰ ਦਿੱਤਾ।
ਉਥੇ ਹੀ ਮੌਕੇ ’ਤੇ ਮੌਜੂਦ ਪੁਲਿਸ ਅਧਿਕਾਰੀ ਨੇ ਕਿਹਾ ਕਿ ਚਾਰ ਮਹੀਨੇ ਪਹਿਲਾਂ ਦੀ ਰੰਜਿਸ਼ ਨੂੰ ਲੈ ਕੇ ਸੰਨੀ ਨਾਮਕ ਨੌਜਵਾਨ ਨੇ ਆਪਣੇ ਸਾਥੀਆਂ ਸਮੇਤ ਹਮਲਾ ਕੀਤਾ ਸੀ, ਜਿਸ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਹੈ। ਉਹਨਾਂ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜੋ: ਬੱਸਾਂ ’ਚ ਮੁਫ਼ਤ ਸਫ਼ਰ ਕਰ ਮਹਿਲਾਵਾਂ ਦੇ ਖਿੜੇ ਚਿਹਰੇ