ਪੰਜਾਬ

punjab

ETV Bharat / city

ਅੰਮ੍ਰਿਤਸਰ ਦੇ ਨਿੱਜੀ ਹੋਟਲ ਵਿਚੋਂ ਮਿਲੀ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਲਾਸ਼ - amritsar latest news

ਅੰਮ੍ਰਿਤਸਰ ਦੇ ਇੱਕ ਨਿੱਜੀ ਹੋਟਲ ਵਿੱਚੋਂ ਨੌਜਵਾਨ ਦੀ ਲਾਸ਼ ਮਿਲੀ ਹੈ। ਫਿਲਹਾਲ ਮੌਕੇ ਉੱਤੇ ਪਹੁੰਚੀ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

dead body was found in hotel
ਨਿੱਜੀ ਹੋਟਲ ਚੋਂ ਮਿਲੀ ਨੌਜਵਾਨ ਦੀ ਲਾਸ਼

By

Published : Oct 4, 2022, 5:30 PM IST

ਅੰਮ੍ਰਿਤਸਰ:ਜ਼ਿਲ੍ਹੇ ਵਿੱਚ ਇੱਕ ਨਿੱਜੀ ਹੋਟਲ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਮਿਲੀ ਜਾਣਕਾਰੀ ਮੁਤਾਬਿਕ ਮਾਮਲੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ਉੱਤੇ ਪਹੁੰਚ ਚੁੱਕੀ ਹੈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਉਸਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਹੋਟਲ ਦੇ ਮਾਲਕ ਉੱਤੇ ਸਵਾਲ ਖੜੇ ਕੀਤੇ ਹਨ। ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ। ਉਨ੍ਹਾਂ ਨੂੰ ਨਾ ਤਾਂ ਕੋਈ ਸੀਸੀਟੀਵੀ ਫੁਟੇਜ ਵਿਖਾਈ ਜਾ ਰਹੀ ਹੈ ਜਿਸ ਵਿੱਚ ਉਸ ਦੇ ਭਰਾ ਸਾਫ ਤੌਰ ਤੇ ਵੇਖਿਆ ਜਾ ਸਕਦਾ ਹੋਵੇ ਪਰ ਉਨ੍ਹਾਂ ਨੂੰ ਸਿਰਫ ਇਹ ਕਹਿ ਕੇ ਟਾਲ ਮਟੋਲ ਕੀਤਾ ਜਾ ਰਿਹਾ ਹੈ ਕਿ ਇਹ ਸੀਸੀਟੀਵੀ ਫੁਟੇਜ ਸਿਰਫ ਪੁਲਸ ਅਧਿਕਾਰੀਆਂ ਨੂੰ ਹੀ ਦਿਖਾਈ ਜਾ ਸਕਦੀ ਹੈ। ਨਾਲ ਹੀ ਉਨ੍ਹਾਂ ਨੇ ਪੁਲਿਸ ਉੱਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਵੀ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ।

ਨਿੱਜੀ ਹੋਟਲ ਚੋਂ ਮਿਲੀ ਨੌਜਵਾਨ ਦੀ ਲਾਸ਼

ਦੂਜੇ ਪਾਸੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਅਸੀਂ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਰਹੇ ਹਾਂ। ਪਰਿਵਾਰਿਕ ਮੈਂਬਰਾਂ ਨਾਲ ਵੀ ਅਸੀਂ ਸੰਪਰਕ ਕਰਕੇ ਉਨ੍ਹਾਂ ਨੂੰ ਸਾਰੀ ਜਾਣਕਾਰੀ ਦੇ ਦਿੱਤੀ ਹੈ ਅਤੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਪਵੇਗਾ।

ਇੱਥੇ ਜ਼ਿਕਰਯੋਗ ਹੈ ਕਿ ਲਗਾਤਾਰ ਹੀ ਅੰਮ੍ਰਿਤਸਰ ਵਿੱਚ ਲੱਖਾਂ ਦੀ ਗਿਣਤੀ ਚ ਸ਼ਰਧਾਲੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਤੇ ਨਤਮਸਤਕ ਹੋਣ ਲਈ ਪਹੁੰਚਦੇ ਹਨ। ਜਿਸਦੇ ਚੱਲਦੇ ਵੱਡੀ ਗਿਣਤੀ ਵਿੱਚ ਹੋਟਲ ਖੁੱਲ੍ਹੇ ਹੋਏ ਹਨ। ਜਿਸ ਦੇ ਚੱਲਦੇ ਹੋਟਲ ਸਵਾਲਾਂ ਦੇ ਘੇਰੇ ਵਿੱਚ ਆਏ ਹੋਏ ਹਨ।

ਇਹ ਵੀ ਪੜੋ:ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਬੁਢਲਾਡਾ 'ਚ ਚੱਲੀਆਂ ਗੋਲੀਆਂ

ABOUT THE AUTHOR

...view details