ਪੰਜਾਬ

punjab

ETV Bharat / city

ਆਟੋ ਡਰਾਇਵਰ ਉੱਤੇ ਹੋਇਆ ਜਾਨਲੇਵਾ ਹਮਲਾ, ਘਟਨਾ ਸੀਸੀਟੀਵੀ ਵਿੱਚ ਕੈਦ

ਅੰਮ੍ਰਿਤਸਰ ਵਿੱਚ ਦੇਰ ਰਾਤ ਇੱਕ ਆਟੋ ਡਰਾਇਵਰ ’ਤੇ ਹਮਲਾ ਕਰ ਦਿੱਤਾ ਗਿਆ। ਪੀੜਤ ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਟੋ ਲੈ ਕੇ ਰਾਤ 12 ਵਜੇ ਘਰ ਪਰਤ ਰਿਹਾ ਸੀ ਅਤੇ ਘਰ ਦੇ ਕਰੀਬ ਕਬੀਰ ਪਾਰਕ ਇਲਾਕੇ ਵਿਚ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਲੁੱਟ ਦੇ ਇਰਾਦੇ ਨਾਲ ਉਹਨਾਂ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ।

Deadly attack on auto driver demands justice
ਆਟੋ ਡਰਾਇਵਰ ਉੱਤੇ ਹੋਇਆ ਜਾਨਲੇਵਾ ਹਮਲਾ, ਘਟਨਾ ਸੀਸੀਟੀਵੀ ਵਿੱਚ ਕੈਦ

By

Published : May 27, 2022, 7:12 AM IST

ਅੰਮ੍ਰਿਤਸਰ:ਮਾਮਲਾ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਦਾ ਹੈ, ਜਿੱਥੋਂ ਦੇ ਵਸਨੀਕ ਕਰਮਜੀਤ ਆਟੋ ਡਰਾਇਵਰ ਉੱਤੇ ਰਾਤ 12 ਵਜੇ ਦੇ ਕਰੀਬ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ ਕਰਦਿਆ ਦਾਤਾਰ ਨਾਲ ਵਾਰ ਕਰ ਕੇ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਕੀਤਾ ਗਿਆ ਹੈ।

ਇਸ ਸੰਬਧੀ ਗੱਲਬਾਤ ਕਰਦਿਆ ਆਟੋ ਡਰਾਇਵਰ ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਟੋ ਲੈ ਕੇ ਰਾਤ 12 ਵਜੇ ਘਰ ਪਰਤ ਰਿਹਾ ਸੀ ਅਤੇ ਘਰ ਦੇ ਕਰੀਬ ਕਬੀਰ ਪਾਰਕ ਇਲਾਕੇ ਵਿਚ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਲੁੱਟ ਦੇ ਇਰਾਦੇ ਨਾਲ ਉਹਨਾਂ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ। ਜਿਸ ਸੰਬਧੀ ਉਹਨਾਂ ਵੱਲੋਂ ਥਾਣਾ ਛੇਹਰਟਾ ਵਿਖੇ ਸ਼ਿਕਾਇਤ ਦਰਜ ਕਰਵਾ ਇਨਸਾਫ ਦੀ ਮੰਗ ਕੀਤੀ ਹੈ।

ਆਟੋ ਡਰਾਇਵਰ ਉੱਤੇ ਹੋਇਆ ਜਾਨਲੇਵਾ ਹਮਲਾ, ਘਟਨਾ ਸੀਸੀਟੀਵੀ ਵਿੱਚ ਕੈਦ

ਇਸ ਸੰਬਧੀ ਜਾਣਕਾਰੀ ਦਿੰਦਿਆਂ ਪੁਲਿਸ ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਕਰਮਜੀਤ ਸਿੰਘ ਆਟੋ ਡਰਾਇਵਰ ਦੀ ਰਾਤ ਵਾਪਸੀ ਮੌਕੇ ਆਟੋ ਦੀ ਸਾਇਡ ਲਗਣ ਕਾਰਨ ਉਹਨਾਂ ਤਿੰਨ ਐਕਟੀਵਾ ਸਵਾਰ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ ਹੈ। ਜਿਸਦੇ ਚੱਲਦੇ ਅਸੀ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਇਕ ਦੀ ਭਾਲ ਜਾਰੀ ਹੈ। ਤੀਸਰੇ ਦੀ ਗਿਰਫਤਾਰੀ ਦੇ ਰੋਸ ਵਿੱਚ ਅੱਜ ਪਰਿਵਾਰਕ ਮੈਬਰਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ :ਜ਼ਮੀਨੀ ਵਿਵਾਦ ਨੂੰ ਲੈਕੇ ਚੱਲੀਆਂ ਗੋਲੀਆਂ, ਘਟਨਾ ਦੀ ਵੀਡੀਓ ਆਇਆ ਸਾਹਮਣੇ

ABOUT THE AUTHOR

...view details